ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡਾਂ ਅਤੇ ਸ਼ਹਿਰ ਦਾ ਵਿਕਾਸ ਕਰਨ ਲਈ ਦਿਨ ਰਾਤ ਯਤਨਸ਼ੀਲ ਹਾਂ-ਚੇਅਰਮੈਨ ਬਲਬੀਰ ਸਿੰਘ ਪਨੂੰ
- ਚੇਅਰਮੈਨ ਪਨੂੰ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ (ਬਟਾਲਾ), 6 ਫਰਵਰੀ 2025 - ਅੱਜ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਵੱਲੋਂ ਸ਼ਹਿਰ ਫਤਿਹਗੜ੍ਹ ਚੂੜੀਆਂ ਦੇ ਪਾਰਟੀ ਦਫਤਰ ਵਿੱਚ ਲੋਕ ਮਿਲਣੀ ਕੀਤੀ ਗਈ, ਜਿਸ ਵਿੱਚ ਉਹਨਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹੀ ਮੁਸ਼ਕਿਲਾਂ ਨੂੰ ਹੱਲ ਕੀਤਾ।
ਇਸ ਮੌਕੇ ਹਲਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਬਿਨਾਂ ਭੇਦਭਾਵ ਦੇ ਹਰ ਇੱਕ ਵਿਅਕਤੀ ਦਾ ਕੰਮ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡਾਂ ਅਤੇ ਸ਼ਹਿਰ ਦਾ ਵਿਕਾਸ ਕਰਨ ਲਈ ਉਹ ਦਿਨ ਰਾਤ ਯਤਨਸ਼ੀਲ ਹਨ ਅਤੇ ਹਲਕੇ ਦੇ ਸਾਰੇ ਲੋਕਾਂ ਨੂੰ ਦੀਆਂ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਲਈ ਯਕੀਨੀ ਬਣਾਇਆ ਗਿਆ ਹੈ।
ਇਸ ਮੌਕੇ ਪ੍ਰਧਾਨ ਤੇਜਵਿੰਦਰ ਸਿੰਘ, ਯੂਥ ਪ੍ਰਧਾਨ ਮਾਧਵ ਬੇਦੀ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਨਵੀਸ਼ ਨੰਦਾ , ਡਾਕਟਰ ਮੰਗਲ ਸਿੰਘ, ਸਰਪੰਚ ਹਰਜੀਤ ਸਿੰਘ ਸਰਪੰਚ ਰਾਜਬੀਰ ਸਿੰਘ, ਬਲਾਕ ਪ੍ਰਧਾਨ ਅਨੂਪ ਕੁਮਾਰ, ਸੰਚਿਤ ਵਰਮਾ, ਕਵਲਜੀਤ ਸਿੰਘ ਸਰਪੰਚ ਮੰਗਾਂ ਮਸੀਹ, ਰਾਮ ਸਿੰਘ, ਮੁਖਵਿੰਦਰ ਸਿੰਘ, ਜਗਦੀਪ ਸਿੰਘ, ਸ਼ਰਨਜੀਤ ਸ਼ਨੀ, ਸਰਪੰਚ ਸਚਿਨਦੀਪ ਸਿੰਘ, ਰਜਿੰਦਰ ਕੁਮਾਰ ਸੁੰਦਰ, ਸਰਪੰਚ ਬਲਦੇਵ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਗੁਰਬਿੰਦਰ ਸਿੰਘ ਕਾਦੀਆਂ, ਸਰਪੰਚ ਸੁਖਦੇਵ ਸਿੰਘ ਝੰਜੀਆਂ, ਸਰਪੰਚ ਜਸਵੰਤ ਸਿੰਘ, ਸਰਪੰਚ ਪ੍ਰਗਟ ਸਿੰਘ ਲਾਡੀ, ਜੱਗਾ ਵੀਲਾ, ਲਖਵਿੰਦਰ ਸਿੰਘ, ਸਰਪੰਚ ਜਸਬੀਰ ਸਿੰਘ, ਸਰਪੰਚ ਸ਼ਮਸ਼ੇਰ ਸਿੰਘ, ਨਾਰਸਕੇ ਸਰਪੰਚ ਗੁਰਮੀਤ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਕੁਲਬੀਰ ਸਿੰਘ, ਗੁਰਦੇਵ ਔਜਲਾ, ਮਲਜਿੰਦਰ ਸਿੰਘ ਪੁਰੀਆ, ਰਘਬੀਰ ਸਿੰਘ ਅਠਵਾਲ ਗਗਨਦੀਪ ਸਿੰਘ ਕੋਟਲਾ ਬਾਮਾ, ਹਰਪ੍ਰੀਤ ਸਿੰਘ, ਜਗਜੀਤ ਸਿੰਘ ਜੱਗਾ ਅਤੇ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।