← ਪਿਛੇ ਪਰਤੋ
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਵੱਲੋਂ ਮੇਅਰ ਦੀ ਚੋਣ ਵਾਲਾ ਦਿਨ ਕਾਲਾ ਕਰਾਰ
ਅਸ਼ੋਕ ਵਰਮਾ
ਬਠਿੰਡਾ, 6 ਫਰਵਰੀ 2025: ਨਗਰ ਨਿਗਮ ਬਠਿੰਡਾ ਦੀ ਹੋਈ ਚੋਣ ਵਿੱਚ ਕਾਂਗਰਸ ਦੇ ਕੌਂਸਲਰਾਂ ਵੱਲੋਂ ਆਪ ਦੇ ਮੇਅਰ ਪਦਮਜੀਤ ਮਹਿਤਾ ਦੀ ਕੀਤੀ ਗਈ ਹਮਾਇਤ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਨ ਗਰਗ ਨੇ ਚੋਣ ਵਾਲੇ ਦਿਨ ਨੂੰ ਕਾਲਾ ਦਿਨ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸੀ ਕੌਂਸਲਰਾਂ ਨੇ ਪਾਰਟੀ ਨਾਲ ਗਦਾਰੀ ਕਰਕੇ ਵੱਡਾ ਨੁਕਸਾਨ ਕੀਤਾ ਹੈ ਜਦੋਂ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਨਮਾਨ ਦਿੱਤਾ ਗਿਆ ਸੀ। ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਮੇਅਰ ਦੀ ਚੋਣ ਵਾਲੇ ਦਿਨ ਸਮੁੱਚੇ ਵਾਪਰੇ ਘਟਨਾਕ੍ਰਮ ਦੀ ਜਿੰਮੇਵਾਰੀ ਵੀ ਆਪਣੇ ਸਿਰ ਲਈ। ਉਹਨਾਂ ਕਿਹਾ ਕਿ ਕੱਲ ਹੋਏ ਸਮੁੱਚੇ ਮਾਮਲੇ ਬਾਰੇ ਪਾਰਟੀ ਹਾਈ ਕਮਾਂਡ ਨੂੰ ਜਾਣੂ ਕਰਵਾਇਆ ਜਾਏਗਾ।ਉਹਨਾਂ ਕਿਹਾ ਕਿ ਪਾਰਟੀ ਨਾਲ ਗਦਾਰੀ ਕਰਨ ਵਾਲੇ ਕੌਂਸਲਰਾਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ। ਕਾਂਗਰਸੀ ਆਗੂ ਨੇ ਡਿਪਟੀ ਮੇਅਰ ਮਾਸਟਰ ਹਰਿਮੰਦਰ ਸਿੰਘ ਖਿਲਾਫ ਲਿਆਂਦੇ ਬੇਭਰੋਸਗੀ ਮਤੇ ਤੇ ਲੜਾਈ ਲੜਨ ਦੀ ਗੱਲ ਵੀ ਆਖੀ ਹੈ। ਉਹਨਾਂ ਪਾਰਟੀ ਉਮੀਦ ਵਾਰ ਨੂੰ ਵੋਟਾਂ ਪਾਉਣ ਵਾਲੇ 15 ਕੌਂਸਲਰਾਂ ਦਾ ਧੰਨਵਾਦ ਵੀ ਕੀਤਾ।
Total Responses : 13932