ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ
ਸੰਜੀਵ ਜਿੰਦਲ
ਮਾਨਸਾ, 6 ਫਰਵਰੀ 2025 : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਜਲਦ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਮਿਤੀ 01 ਮਾਰਚ 2025 ਨੂੰ ਵੋਟਰਾਂ ਦੀ ਯੋਗਤਾ ਆਧਾਰ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ 11 ਫਰਵਰੀ ਤੋਂ 18 ਫਰਵਰੀ, 2025 ਤੱਕ ਦਾਅਵੇ ਤੇ ਇਤਰਾਜ ਦਰਜ਼ ਕਰਵਾਏ ਜਾ ਸਕਣਗੇ ਜਦੋਂ ਕਿ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ 27 ਫਰਵਰੀ, 2025 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 03 ਮਾਰਚ, 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਨਵੀਂਆਂ ਵੋਟਾਂ ਬਣਾਉਣ ਜਾਂ ਵੋਟਾਂ ਕਟਵਾਉਣ ਸਬੰਧੀ 14 ਅਤੇ 15 ਫਰਵਰੀ, 2025 ਨੂੰ ਵਿਸ਼ੇਸ਼ ਮੁਹਿੰਮ ਜ਼ਿਲ੍ਹੇ ਦੇ ਪੇਂਡੂ ਖੇਤਰਾਂ ’ਚ ਸਬੰਧਤ ਈ.ਆਰ.ਓਜ਼. ਵੱਲੋਂ ਚਲਾਈ ਜਾਵੇਗੀ।