← ਪਿਛੇ ਪਰਤੋ
ਜ਼ਿਲ੍ਹਾ ਪੱਧਰੀ ਲਕਸ਼ਮੀ ਬਾਈ ਕਰਾਟੇ ਚੈਂਪੀਅਨਸ਼ਿਪ ਵਿੱਚ ਪੀ ਐਮ ਸ੍ਰੀ ਲੰਗੜੋਆ ਸਕੂਲ ਮੋਹਰੀ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 08 ਫਰਵਰੀ,2025
ਨਵਾਂਸ਼ਹਿਰ ਦੇ ਜੇ. ਐਸ.ਐਫ.ਐਚ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਰਾਣੀ ਲਕਸ਼ਮੀ ਬਾਈ ਕਰਾਟੇ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀਆਂ ਮੋਹਰੀ ਰਹੀਆਂ। ਜਾਣਕਾਰੀ ਦਿੰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਕੰਪਿਊਟਰ ਟੀਚਰ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਨੌਵੀ ਤੋਂ ਬਾਰ੍ਹਵੀਂ ਜਮਾਤ ਦੀ ਇਸ ਕਰਾਟੇ ਪ੍ਰਤੀਯੋਗਤਾ ਵਿੱਚ 45 ਕਿਲੋ ਭਾਰ ਵਰਗ ਵਿੱਚ ਵਿਦਿਆਰਥਨ ਮਨੀਸ਼ਾ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ 40 ਕਿਲੋ ਭਾਰ ਵਰਗ ਵਿੱਚ ਵਿਦਿਆਰਥਣ ਪਲਕ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥਣਾ ਨੂੰ ਮੌਕੇ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਸਰਟੀਫਿਕੇਟ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਜੇਤੂ ਵਿਦਿਆਰਥਣਾਂ ਦੀ ਇਸ ਉਪਲਬਧੀ ਲਈ ਹੌਸਲਾ ਅਫ਼ਜ਼ਾਈ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਸੰਸਥਾ ਦੀ ਪੰਜਾਬੀ ਮਿਸਟ੍ਰੈਸ ਬਰਿੰਦਰ ਕੌਰ ਅਤੇ ਜਿਲਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਿਸ ਵਿੱਚ ਪ੍ਰਿੰਸੀਪਲ ਦਲਜੀਤ ਸਿੰਘ ਬੋਲਾ,ਖੇਡ ਕੋਆਰਡੀਨੇਟਰ ਦਵਿੰਦਰ ਕੌਰ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਆਦਿ ਹਾਜਰ ਸਨ।
Total Responses : 8