ਕੇਜਰੀਵਾਲ, ਮਨੀਸ਼ ਸਿਸੋਦੀਆ ਹਾਰੇ, ਮਨਜਿੰਦਰ ਸਿੰਘ ਸਿਰਸਾ ਜਿੱਤੇ, ਆਤਿਸ਼ੀ ਵੀ ਜਿੱਤੀ
ਨਵੀਂ ਦਿੱਲੀ, 8 ਫਰਵਰੀ, 2025: ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਰਾਜੌਰੀ ਗਾਰਡਨ ਹਲਕੇ ਤੋਂ ਚੋਣ ਜਿੱਤ ਗਏ ਹਨ। ਉਹਨਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਏ ਧੰਨਵਤੀ ਚੰਦੇਲਾ ਨੂੰ 18190 ਵੋਟਾਂ ਨਾਲ ਹਰਾਇਆ। ਇਸ ਦੌਰਾਨ ਨਵੀਂ ਦਿੱਲੀ ਸੀਟ ਤੋਂ ਆਪ ਮੁਖੀ ਅਰਵਿੰਦ ਕੇਜਰੀਵਾਲ ਹਾਰ ਗਏ ਹਨ। ਭਾਜਪਾ ਦੇ ਪਰਵੇਸ਼ ਵਰਮਾ ਨੇ ਕੇਜਰੀਵਾਲ ਨੂੰ ਹਰਾਇਆ। ਇਸੇ ਤਰ੍ਹਾਂ ਦਿੱਤੀ ਦੀ ਮੁੱਖ ਮੰਤਰੀ ਆਤਿਸ਼ੀ ਵੀ ਜਿੱਤ ਗਏ ਹਨ।
AAP ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਡਿਪਟੀ ਸੀ ਐਮ ਮਨੀਸ਼ ਸਿਸੋਦੀਆ ਜੰਗਪੁਰਾ ਸੀਟ ’ਤੇ ਭਾਜਪਾ ਉਮੀਦਵਾਰ ਤਰਵਿੰਦਰ ਮਰਵਾਹ ਤੋਂ ਹਾਰ ਗਏ ਹਨ।