ਪੀ ਐਮ ਸ੍ਰੀ ਲੰਗੜੋਆ ਦੇ ਬੱਚਿਆਂ ਨੇ ਲਗਾਇਆ ਵਿਦਿਅਕ ਟੂਰ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 08 ਫਰਵਰੀ,2025
ਸਿੱਖਿਆ ਵਿਭਾਗ ਵੱਲੋਂ ਸੂਬੇ ਅੰਦਰ ਸਥਿਤ ਵਿਦਿਕ ਸੰਸਥਾਵਾਂ ਨੂੰ ਵੱਖ-ਵੱਖ ਥਾਵਾਂ ਦੇ ਵਿਦਿਅਕ ਟੂਰ ਲਗਾਉਣ ਲਈ ਹਦਾਇਤਾਂ ਅਤੇ ਇਸ ਸਬੰਧੀ ਗ੍ਰਾਂਟ ਵੀ ਜਾਰੀ ਕੀਤੀ ਗਈ ਹੈ। ਇਸੇ ਹੀ ਲੜੀ ਤਹਿਤ ਸਰਕਾਰ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਵਿਦਿਆਰਥੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਇਲਾਵਾ ਕਰਤਾਰਪੁਰ ਜਲੰਧਰ ਵਿਖੇ ਸਥਿਤ ਜੰਗ ਏ ਆਜ਼ਾਦੀ,ਰੌਕ ਗਾਰਡਨ, ਸੁਖਨਾ ਝੀਲ ਸਾਇੰਸ ਸਿਟੀ,ਚਪੜ ਚਿੜੀ ਅਤੇ ਇਸ ਤੋਂ ਇਲਾਵਾ ਹੋਰ ਵੱਖ ਵੱਖ ਥਾਵਾਂ ਦਾ ਵਿਦਿਅਕ ਟੂਰ ਲਗਾਇਆ ਗਿਆ। ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬੱਚਿਆਂ ਨੇ ਵੱਖ-ਵੱਖ ਥਾਵਾਂ ਤੇ ਵਿਦਿਅਕ ਟੂਰ ਲਗਾ ਕੇ ਆਪਣੀ ਜਾਣਕਾਰੀ ਵਿੱਚ ਵਾਧਾ ਕੀਤਾ ਅਤੇ ਲਗਾਏ ਗਏ ਟੂਰ ਦੌਰਾਨ ਜੋ ਵੀ ਉਥੋਂ ਸਿੱਖਿਆ ਅਤੇ ਜਾਣਕਾਰੀ ਹਾਸਲ ਕੀਤੀ ਉਸਦੀ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲ ਨਾਲ ਸਾਂਝ ਪਾਈ । ਵਿਦਿਆਰਥੀਆਂ ਨੂੰ ਜਾਣ ਵੇਲੇ ਕਾਪੀ ਤੇ ਪੈਨ ਮੁੱਹਈਆ ਕਰਵਾਇਆ ਗਿਆ। ਬੱਚਿਆਂ ਨੇ ਵਿਦਿਅਕ ਟੂਰ ਦੌਰਾਨ ਪੌਸ਼ਟਿਕ ਤੇ ਸਵਾਦਿਸ਼ਟ ਭੋਜਨ ਦਾ ਲੁਤਫ਼ ਵੀ ਲਿਆ।ਇਸ ਮੌਕੇ ਵਿਦਿਆਰਥੀਆਂ ਨੇ ਭਰਪੂਰ ਮਨੋਰੰਜਨ ਕੀਤਾ ਡਾਕਟਰ ਅਗਨੀਹੋਤਰੀ ਨੇ ਦੱਸਿਆ ਕਿ ਬੱਚਿਆਂ ਅਤੇ ਸੰਸਥਾ ਦੀ ਬਿਹਤਰੀ ਉਹ ਹਰ ਸੰਭਵ ਕੋਸ਼ਿਸ਼ ਕਰਦੇ ਰਹਿਣਗੇ।ਇਸ ਮੌਕੇ ਉਹਨਾਂ ਨੇ ਸਟਾਫ ਵਲੋਂ ਮਿਲੇ ਸਹਿਯੋਗ ਦਾ ਵੀ ਧੰਨਵਾਦ ਕੀਤਾ।