← ਪਿਛੇ ਪਰਤੋ
ਇਸਤਰੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਅਕਾਲੀ ਦਲ ਦੀ ਮੈਂਬਰਸ਼ਿਪ ਲਈ ਔਰਤਾਂ ਵਿੱਚ ਉਤਸ਼ਾਹ - ਹਰਗੋਬਿੰਦ ਕੌਰ
ਅਸ਼ੋਕ ਵਰਮਾ
ਬਠਿੰਡਾ , 7 ਫਰਵਰੀ 2025:ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇ ਇਸਤਰੀ ਵਿੰਗ ਵੱਲੋਂ ਬਠਿੰਡਾ ਖੇਤਰ ਦੇ ਵੱਖ ਵੱਖ ਪਿੰਡਾਂ ਵਿੱਚ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸਤਰੀ ਅਕਾਲੀ ਦਲ ਦੀ ਆਗੂ ਰੁਪਿੰਦਰ ਕੌਰ ਦੀ ਅਗਵਾਈ ਹੇਠ ਪਾਰਟੀ ਲਈ ਮੈਂਬਰਸ਼ਿਪ ਕੀਤੀ ਜਾ ਰਹੀ ਹੈ ਅਤੇ ਇਸ ਮੁਹਿੰਮ ਦੌਰਾਨ ਔਰਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਇਸਤਰੀ ਅਕਾਲੀ ਦਲ ਦੀਆਂ ਆਗੂ ਘਰ ਘਰ ਜਾ ਕੇ ਔਰਤਾਂ ਨਾਲ ਰਾਬਤਾ ਕਾਇਮ ਕਰ ਰਹੀਆਂ ਹਨ ਅਤੇ ਔਰਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸੂਬੇ ਅੰਦਰ ਕੀਤੇ ਗਏ ਵਿਕਾਸ ਕਾਰਜਾਂ ਅਤੇ ਵੱਖ ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ । ਆਗੂਆਂ ਦਾ ਕਹਿਣਾ ਹੈ ਕਿ ਦੂਜੀਆਂ ਸਿਆਸੀ ਨੇ ਤਾਂ ਪੰਜਾਬ ਦੇ ਲੋਕਾਂ ਨੂੰ ਝੂਠੇ ਲਾਰੇ ਲਗਾ ਕੇ ਗੁੰਮਰਾਹ ਹੀ ਕੀਤਾ ਹੈ । ਪਿਛਲੇਂ ਤਿੰਨ ਸਾਲਾਂ ਤੋਂ ਸੂਬੇ ਦੀਆਂ ਔਰਤਾਂ ਭਗਵੰਤ ਮਾਨ ਦੇ ਹਜਾਰ ਹਜ਼ਾਰ ਰੁਪਏ ਨੂੰ ਉਡੀਕ ਰਹੀਆਂ ਹਨ ।
Total Responses : 8