ਯੂਨੀਵਰਸਲ ਮਨੁੱਖੀ ਅਧਿਕਾਰ ਫਰੰਟ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਖੁਖਰਾਣਾ ਵਿਖੇ 23 ਫ਼ਰਵਰੀ ਨੂੰ - ਤੇਜਿੰਦਰਪਾਲ ਚੀਮਾ
-ਢਾਡੀ ਵਾਰਾਂ ਨਾਲ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਕੀਤਾ ਜਾਵੇਗਾ ਯਾਦ
-ਦੱਸਿਆ, ਲੋਕਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਰਵਾਇਆ ਜਾਵੇਗਾ ਜਾਣੂ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ 9 ਫਰਵਰੀ 2025-(ਨਿਰਮਲ ਦੋਸਤ)- "ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਯੂਨੀਵਰਸਲ ਮਨੁੱਖੀ ਅਧਿਕਾਰ ਫਰੰਟ ਵੱਲੋਂ ਤੀਸਰਾ ਯਾਦਗਾਰੀ ਅਲੌਕਿਕ ਧਾਰਮਿਕ ਸਮਾਗਮ ਗੁਰਦੁਆਰਾ ਦੁਖ ਭੰਜਨਸਰ ਖੁਖਰਾਣਾ(ਮੋਗਾ)ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ"। ਪ੍ਰੈੱਸ ਨੂੰ ਇਹ ਜਾਣਕਾਰੀ ਯੂਨੀਵਰਸਲ ਮਨੁੱਖੀ ਅਧਿਕਾਰ ਫਰੰਟ ਦੇ ਰਾਸ਼ਟਰੀ ਚੇਅਰਮੈਨ ਤੇਜਿੰਦਰਪਾਲ ਸਿੰਘ ਚੀਮਾ ਨੇ ਰਾਏਕੋਟ ਵਿਖੇ ਸ਼ਬਦ ਗੁਰੂ ਗੁਰਮਤਿ ਅਕੈਡਮੀ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਰਾਏਕੋਟ ਦੀ ਰਿਹਾਇਸ਼ 'ਤੇ ਪ੍ਰੈੱਸ ਨੂੰ ਜਾਰੀ ਇੱਕ ਬਿਆਨ 'ਚ ਦਿੱਤੀ।
ਯੂਨੀਵਰਸਲ ਮਨੁੱਖੀ ਅਧਿਕਾਰ ਫਰੰਟ ਦੇ ਕੌਮੀ ਚੇਅਰਮੈਨ ਤੇਜਿੰਦਰਪਾਲ ਸਿੰਘ ਚੀਮਾ
ਨੇ ਉਪਰੋਕਤ ਜਾਣਕਾਰੀ ਦਿੰਦਿਆਂ ਅੱਗੇ ਦੱਸਿਆ ਕਿ 23 ਫਰਵਰੀ ਦਿਨ ਐਤਵਾਰ ਨੂੰ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਮਨੁੱਖੀ ਅਧਿਕਾਰ ਚੇਤਨਾ ਸਮਾਗਮ ਗੁਰਦੁਆਰਾ ਦੁਖ ਭੰਜਨਸਰ ਸਾਹਿਬ ਖੁਖਰਾਣਾ(ਜਿਲਾ ਮੋਗਾ) ਵਿਖੇ ਕਰਵਾਇਆ ਜਾਵੇਗਾ।
ਇਸ ਮੌਕੇ ਯੂਨੀਵਰਸਲ ਮਨੁੱਖੀ ਅਧਿਕਾਰ ਫਰੰਟ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਕੀਰਤਨ ਹੋਵੇਗਾ ਅਤੇ ਢਾਡੀ ਵਾਰਾਂ ਨਾਲ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਵੇਗਾ।
ਸ੍ਰ.ਤੇਜਿੰਦਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਮਨੁੱਖੀ ਕਦਰਾਂ ਕੀਮਤਾਂ ਦੀ ਰਾਖੀ ਲਈ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅਜੰਡੇ ਤਹਿਤ ਮਨੁੱਖੀ ਅਧਿਕਾਰਾਂ ਦੀ ਸੁਤੰਤਰ ਹੋਣ ਕਾਇਮ ਕਰਨ ਲਈ, ਸਮੁੱਚੇ ਪੰਜਾਬ ਅੰਦਰ ਲੋਕਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਅਤੇ ਧਾਰਮਿਕ ਭੇਦ-ਭਾਵ/ਜਾਤੀ ਭੇਦ-ਭਾਵ ਤੋਂ ਉੱਪਰ ਉੱਠ ਕੇ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾਵੇਗਾ।ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ ਮੌਕੇ ਭਰਵੀਂ ਗਿਣਤੀ 'ਚ ਸ਼ਾਮਲ ਹੋਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ ਹੈ।