ਅਮਰੀਕਾ ਦੇ ਸ਼ਹਿਰ ਕੈਰੇਬੀਅਨ ਵਿੱਚ 7.6 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ
ਕੈਰੇਬੀਅਨ : ਅਮਰੀਕਾ ਦੇ ਸ਼ਹਿਰ ਕੈਰੇਬੀਅਨ ਵਿੱਚ 7.6 ਤੀਬਰਤਾ ਦਾ ਭੂਚਾਲ ਆਇਆ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ ਨੇ ਕਿਹਾ ਕਿ ਸ਼ਨੀਵਾਰ ਨੂੰ ਹੋਂਡੁਰਸ ਦੇ ਉੱਤਰ ਵਿੱਚ 7.5 ਤੀਬਰਤਾ ਦਾ ਭੂਚਾਲ ਆਇਆ । ਜੀਐਫਜ਼ੈਡ ਨੇ ਸ਼ੁਰੂ ਵਿੱਚ ਭੂਚਾਲ ਦੀ ਤੀਬਰਤਾ 6.89 ਦੱਸੀ ਸੀ, ਜਿਸ ਤੋਂ ਬਾਅਦ ਕਿਹਾ ਕਿ ਭੂਚਾਲ 10 ਕਿਲੋਮੀਟਰ (6.21 ਮੀਲ) ਦੀ ਡੂੰਘਾਈ 'ਤੇ ਸੀ।
ਅਮਰੀਕੀ ਸੁਨਾਮੀ ਚੇਤਾਵਨੀ ਪ੍ਰਣਾਲੀ ਨੇ ਕਿਹਾ ਕਿ ਭੂਚਾਲ ਤੋਂ ਬਾਅਦ ਕੈਰੇਬੀਅਨ ਸਾਗਰ ਅਤੇ ਹੋਂਡੁਰਾਸ ਦੇ ਉੱਤਰ ਵਿੱਚ ਸੁਨਾਮੀ ਦੀ ਚੇਤਾਵਨੀ ਦਿੱਤੀ ਗਈ ਹੈ।