ਸ੍ਰੀ ਗੁਰੂ ਹਰਰਾਏ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸੰਗਤਾਂ ਹੋਈਆਂ ਨਤਮਸਤਕ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ , 10 ਫਰਵਰੀ 2025 : ਸਿੱਖਾਂ ਦੇ ਸੱਤਵੇਂ ਗੁਰੂ ਸ੍ਰੀ ਗੁਰੂ ਹਰਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਵਿਦੇਸ਼ ਵਿੱਚ ਬੈਠੇ ਆਂ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਕੇ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ। ਇਸ ਦੌਰਾਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਵੀ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚ ਰਹੀਆਂ ਹਨ।
ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਹਰਰਾਏ ਸਾਹਿਬ ਜੀ ਦਾ ਪ੍ਰਕਾਸ਼ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋ 1630 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ ਅਤੇ ਕੀਰਤਪੁਰ ਸਾਹਿਬ ਦੀ ਧਰਤੀ ਤੇ ਅੱਜ ਦੇ ਦਿਨ ਮਹਾਨ ਗੁਰਮਤ ਸਮਾਗਮ ਕਰਵਾਏ ਜਾ ਰਹੇ ਹਨ।