ਅਕਾਲੀ ਦਲ ਭਰਤੀ ਕਮੇਟੀ ਬਾਰੇ ਵੱਡੀ ਖ਼ਬਰ! ਪੜ੍ਹੋ ਐਡਵੋਕੇਟ ਧਾਮੀ ਦਾ ਨਵਾਂ ਫ਼ੈਸਲਾ
ਬਾਬੂਸ਼ਾਹੀ ਨੈਟਵਰਕ
ਪਟਿਆਲਾ, 11 ਫਰਵਰੀ, 2025: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਦੀ ਭਰਤੀ ਲਈ ਬਣਾਈ 7 ਮੈਂਬਰੀ ਕਮੇਟੀ ਦੀ ਅੱਜ 11 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 13 ਫਰਵਰੀ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਕਮੇਟੀ ਦੀ ਪਲੇਠੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਸੀ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ 11 ਫਰਵਰੀ ਦੀ ਮੀਟਿੰਗ ਵਿਚ ਸੱਦਿਆ ਜਾਵੇ। ਹੁਣ ਇਹ ਮੀਟਿੰਗ 13 ਫਰਵਰੀ ਨੂੰ ਹੋਵੇਗੀ।