ਭਾਈ ਰਾਜੋਆਣਾ ਫਿਰ ਆਇਆ ਜੇਲ੍ਹ ਤੋਂ ਬਾਹਰ, ਚੰਡੀਗੜ੍ਹ ਪੁੱਜਿਆ
ਚੰਡੀਗੜ੍ਹ 11 ਫਰਵਰੀ 2025- ਭਾਈ ਬਲਵੰਤ ਸਿੰਘ ਰਾਜੋਆਣਾ ਅੱਜ ਫਿਰ ਜੇਲ੍ਹ ਤੋਂ ਬਾਹਰ ਆਏ ਹਨ। ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿਚ ਲਿਜਾਇਆ ਗਿਆ ਹੈ ਅਤੇ ਇੱਥੇ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਕਰੀਬ ਤਿੰਨ ਘੰਟੇ ਰਾਜੋਆਣਾ ਪੀਜੀਆਈ ਰਹੇ, ਉਸ ਤੋਂ ਬਾਅਦ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠਾਂ ਦੁਬਾਰਾ ਪਟਿਆਲਾ ਜੇਲ੍ਹ ਦੇ ਅੰਦਰ ਲਿਜਾਇਆ ਗਿਆ ਹੈ।