ਫਤਿਹਗੜ੍ਹ ਚੂੜੀਆਂ: ਪੁਲਿਸ ਚੌਂਕੀ 'ਤੇ ਕਥਿਤ ਧਮਾਕੇ ਦੇ ਦੋਸ਼ 'ਚ ਫੜੇ ਨੌਜਵਾਨ ਦੇ ਪਰਿਵਾਰ ਨੇ ਕੀਤੇ ਵੱਡੇ ਖੁਲਾਸੇ
ਪੁਲਿਸ ਵੱਲੋਂ ਕਰਨਵੀਰ ਨੂੰ ਇਸ ਨੂੰ ਮਾਮਲੇ ਚ ਨਜਾਇਜ਼ ਫਸਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਪਰਿਵਾਰ ਦਾ ਦੋਸ਼
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 11 ਫਰਵਰੀ 2025 - ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਬਾਈਪਾਸ ਤੇ ਇੱਕ ਪੁਲਿਸ ਚੌਂਕੀ ਦੇ ਬਾਹਰ ਹੋਏ ਧਮਾਕੇ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਅਤੇ ਸੀਆਈਏ ਸਟਾਫ ਪੁਲਿਸ ਵੱਲੋਂ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਦੇਰ ਰਾਤ ਪੁਲਿਸ ਦਾ ਉਹਨਾਂ ਨੌਜਵਾਨਾਂ ਨਾਲ ਮੁਕਾਬਲਾ ਵੀ ਹੋਇਆ ਹੈ। ਜਿਸ ਵਿੱਚ ਕਿ ਦੋ ਨੌਜਵਾਨ ਜ਼ਖਮੀ ਹੋਏ ਹਨ। ਇਸ ਸਬੰਧੀ ਪੁਲਿਸ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਇਹ ਤਿੰਨ ਨੌਜਵਾਨ ਲਵਪ੍ਰੀਤ ਸਿੰਘ ਕਰਨਦੀਪ ਸਿੰਘ ਅਤੇ ਬੂਟਾ ਸਿੰਘ ਦੇ ਰੂਪ ਵਿੱਚ ਹੋਈ ਹੈ ਅਤੇ ਪੁਲਿਸ ਦਾ ਕਹਿਣਾ ਸੀ ਕਿ ਕਰਨਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਜਗਦੇਵ ਕਲਾ ਪਿੰਡ ਦੇ ਰਹਿਣ ਵਾਲੇ ਹਨ ਅਤੇ ਇਹਨਾਂ ਦੋਨਾਂ ਵੱਲੋਂ ਹੀ ਧਮਾਕੇ ਵਰਗੀ ਵਿਸਫੋਟਕ ਸਮਗਰੀ ਸੁੱਟੀ ਸੀ।
ਜਿਸ ਤੋਂ ਬਾਅਦ ਇਹਨਾਂ ਵੱਲੋਂ ਰਾਤ ਪੁਲਿਸ ਦੀ ਹਿਰਾਸਤ ਚੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਦੌਰਾਨ ਪੁਲਿਸ ਤੇ ਇਹਨਾਂ ਨੌਜਵਾਨਾਂ ਵਿਚਾਲੇ ਮੁਕਾਬਲਾ ਹੋਇਆ ਜਿਸ ਵਿੱਚ ਦੋ ਨੌਜਵਾਨ ਜ਼ਖਮੀ ਹੋਏ। ਉੱਥੇ ਦੂਜੇ ਪਾਸੇ ਕਰਨਦੀਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ ਕਿ ਪੁਲਿਸ ਨੇ ਕਰਨਦੀਪ ਸਿੰਘ ਨੂੰ ਦੋ ਦਿਨ ਪਹਿਲਾਂ ਹੀ ਇੱਕ ਵਿਆਹ ਸਮਾਗਮ ਤੋਂ ਗ੍ਰਿਫਤਾਰ ਕੀਤਾ ਸੀ ਅਤੇ ਕਰਨਦੀਪ ਸਿੰਘ ਕੋਲੋਂ ਕਿਸੇ ਵੀ ਤਰੀਕੇ ਦਾ ਕੋਈ ਹਥਿਆਰ ਬਰਾਮਦ ਨਹੀਂ ਸੀ ਹੋਇਆ। ਜਿਸ ਦੀ ਕਿ ਸੀਸੀਟੀਵੀ ਵੀਡੀਓ ਵੀ ਸਾਡੇ ਕੋਲ ਮੌਜੂਦ ਹੈ। ਉੱਥੇ ਹੀ ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਸਾਡੇ ਬੱਚੇ ਨੂੰ ਨਜਾਇਜ਼ ਹੀ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਾਡੇ ਬੱਚੇ ਕਰਨਦੀਪ ਸਿੰਘ ਦਾ ਪਿੰਡ ਵਿੱਚ ਕਿਸੇ ਵੀ ਕੋਈ ਮਾੜੇ ਅਨਸਰ ਦੇ ਨਾਲ ਕੋਈ ਵਾਹ ਵਾਸਤਾ ਵੀ ਨਹੀਂ ਸੀ। ਅਤੇ ਪਰਿਵਾਰ ਵੱਲੋਂ ਮੀਡੀਆ ਦੇ ਜਰੀਏ ਇਨਸਾਫ ਦੀ ਗੁਹਾਰ ਲਗਾਈ ਗਈ।
ਇਸ ਬਾਬਤ ਪ੍ਰੈੱਸ ਕਾਨਫਰੰਸ ਵਿੱਚ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਕੋ ਜਦੋਂ ਕਰਨਦੀਪ ਸਿੰਘ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਨੇ ਕਿਹਾ ਕਿ ਤੁਸੀਂ ਪਰਿਵਾਰ ਦੇ ਕਹਿਣੇ ਤੇ ਨਾ ਜਾਓ ਕਰਨਦੀਪ ਸਿੰਘ ਕੋਲੋਂ ਅਤੇ ਲਵਪ੍ਰੀਤ ਸਿੰਘ ਕੋਲੋਂ ਮਾਰੂ ਹਥਿਆਰ ਵੀ ਬਰਾਮਦ ਹੋਏ ਹਨ ਅਤੇ ਕਰਨਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਨੇ ਹੀ ਵਿਸਫੋਟਿਕ ਸਮਗਰੀ ਪੁਲਿਸ ਚੌਂਕੀ ਦੇ ਬਾਹਰ ਸੁੱਟੀ ਸੀ।