ਰਾਏਕੋਟ : ਪਿੰਡ ਜੌਹਲਾਂ 'ਚ ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
- ਬਾਬਾ ਸੁਖਦੇਵ ਸਿੰਘ-ਸੁਰਜੀਤ ਸਿੰਘ-ਸੁਖਵਿੰਦਰ ਸਿੰਘ ਗੱਗੀ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ
- ਪ੍ਰਸਿੱਧ ਢਾਡੀ ਪਰਮਿੰਦਰ ਸਿੰਘ ਸਹੌਰ ਦੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ
- ਵੱਡੀ ਗਿਣਤੀ 'ਚ ਸ਼ਾਮਲ ਹੋ ਕੇ ਸੰਗਤਾਂ ਨੇ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਇਆ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ 11 ਫ਼ਰਵਰੀ 2025 - ਰਾਏਕੋਟ ਹਲਕੇ ਦੇ ਪਿੰਡ ਜੌਹਲਾਂ ਵਿਖੇ ਉੱਥੋਂ ਦੇ ਗੁਰਦੁਆਰਾ ਰਵਿਦਾਸ ਮਹਾਰਾਜ ਤੋਂ ਜਗਤ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਵਿਸ਼ਾਲ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੰਗ-ਬਰੰਗੇ ਫੁੱਲਾਂ ਦੀ ਪਾਲਕੀ'ਚ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ।
ਨਗਰ ਕੀਰਤਨ ਨੇ ਪਿੰਡ ਦੇ ਵੱਖ-ਵੱਖ ਪੜਾਵਾਂ ਦੀ ਪ੍ਰਕਰਮਾ ਕੀਤੀ। ਇਸ ਮੌਕੇ ਵੱਖ-ਵੱਖ ਪੜਾਵਾਂ 'ਤੇ ਨਗਰ ਕੀਰਤਨ ਦਾ ਭਰਪੂਰ ਸਵਾਗਤ ਕੀਤਾ ਗਿਆ।ਹਰ ਪੜਾਅ'ਤੇ ਸੰਗਤਾਂ ਦੀ ਸੇਵਾ ਲਈ ਖਾਣ-ਪੀਣ ਵਾਲੀਆਂ ਵਸਤੂਆਂ ਦੇ ਲੰਗਰ ਲਗਾਏ ਗਏ। ਸੈਂਕੜੇ ਸੰਗਤਾਂ ਨੇ ਇਸ ਨਗਰ ਕੀਰਤਨ ਮੌਕੇ ਸ਼ਮੂਲੀਅਤ ਕਰਕੇ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਇਆ।
ਇਸ ਮੌਕੇ ਬਾਬਾ ਸੁਖਦੇਵ ਸਿੰਘ-ਸੁਰਜੀਤ ਸਿੰਘ-ਸੁਖਵਿੰਦਰ ਸਿੰਘ ਗੱਗੀ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਪ੍ਰਸਿੱਧ ਢਾਡੀ ਪਰਮਿੰਦਰ ਸਿੰਘ ਸਹੌਰ ਦੇ ਢਾਡੀ ਜਥੇ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਇਨਕਲਾਬੀ ਜੀਵਨ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।ਸਟੇਜ ਸੈਕਟਰੀ ਦੇ ਫਰਜ਼ ਭਾਈ ਦਲਜੀਤ ਸਿੰਘ ਖਾਲਸਾ ਵੱਲੋਂ ਗੁਰਮਤਿ ਅਨੁਸਾਰ ਬਾਖੂਬੀ ਨਿਭਾਏ ਗਏ।
ਇਸ ਨਗਰ ਕੀਰਤਨ ਦੀ ਪ੍ਰਕਰਮਾ ਮੌਕੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ ਖਾਲਸਾ(ਜੌਹਲਾਂ), ਤੀਰਥ ਸਿੰਘ, ਗੁਲਜ਼ਾਰ ਸਿੰਘ ਮੈਂਬਰ ਪੰਚਾਇਤ, ਜਗਜੀਤ ਸਿੰਘ ਪੰਚ, ਪ੍ਰਧਾਨ ਪ੍ਰਕਾਸ਼ ਸਿੰਘ, ਖਜ਼ਾਨਚੀ ਨਿਰਭੈ ਸਿੰਘ, ਜਗਜੀਤ ਸਿੰਘ ਜੱਗੀ, ਕਿਰਪਾਲ ਸਿੰਘ, ਮਨਜੀਤ ਸਿੰਘ ਏ.ਐਸ.ਆਈ., ਬਲਜੀਤ ਸਿੰਘ, ਮਲਕੀਤ ਸਿੰਘ, (ਤੀਰਥ ਸਿੰਘ ਅਮਨਿੰਦਰ ਢਾਬੇ ਵਾਲੇ, ਜਲਾਲਦੀਵਾਲ), ਪ੍ਰੇਮ ਸਿੰਘ 'ਮੋਹਣੀ' ਕਲਾਲਮਾਜਰਾ ਸ਼ਾਮਲ ਸਨ।