ਹਰਦੀਪ ਨਿੱਝਰ ਕਤਲ ਮਾਮਲੇ ਦੀ ਸੁਣਵਾਈ ਮੁਲਤਵੀ
ਬਾਬੂਸ਼ਾਹੀ ਬਿਊਰੋ
ਸਰੀ : ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੇ 18 ਜੂਨ, 2023 ਨੂੰ ਹੋਏ ਕਤਲ ਦੇ ਮਾਮਲੇ ਵਿੱਚ ਅਮਨਦੀਪ ਸਿੰਘ, ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ, ਜਿਨ੍ਹਾਂ 'ਤੇ ਪਹਿਲੀ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ, ਦੀ ਸੁਣਵਾਈ ਮੰਗਲਵਾਰ ਨੂੰ ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ।