Chandigarh Breaking: ਕਿਸਾਨ ਜਥੇਬੰਦੀਆਂ ਦੀ ਵੱਡੀ ਮੀਟਿੰਗ ਖ਼ਤਮ! ਜਾਣੋ ਕੀ ਹੋਇਆ ਫ਼ੈਸਲਾ?
ਚੰਡੀਗੜ੍ਹ, 12 ਫਰਵਰੀ 2025- ਸੰਯੁਕਤ ਕਿਸਾਨ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਿਚਾਲੇ ਅੱਜ ਅਹਿਮ ਮੀਟਿੰਗ ਚੰਡੀਗੜ੍ਹ ਵਿਚ ਹੋਈ। ਮੀਟਿੰਗ ਦੌਰਾਨ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਏਕੇ ਤੇ ਵਿਚਾਰਾਂ ਅੱਜ ਹੋਈਆਂ ਹਨ, ਜਲਦ ਹੀ ਅਗਲੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਜਲਦ ਵੱਡਾ ਸੰਘਰਸ਼ ਵਿਢਿਆ ਜਾਵੇਗਾ।
ਕਿਸਾਨ ਆਗੂ ਸਵਰਨ ਸਿੰਘ ਪੰਧੇਰ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿਚ ਤਾਂ ਨਹੀਂ ਪਹੁੰਚ ਸਕੇ, ਕਿਉਂਕਿ ਖਨੌਰੀ ਤੇ ਉਨ੍ਹਾਂ ਦਾ ਆਪਣਾ ਵੱਡਾ ਇਕੱਠ ਸੀ, ਇਸ ਲਈ ਉਨ੍ਹਾਂ ਨੇ ਉਥੇ ਵੀ ਸੰਬੋਧਨ ਕਰਨਾ ਸੀ। ਇਸ ਲਈ ਉਹ ਅੱਜ ਦੀ ਮੀਟਿੰਗ ਵਿਚ ਨਹੀਂ ਆ ਸਕੇ। ਪੰਧੇਰ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਾਡੀਆਂ ਜਥੇਬੰਦੀਆਂ ਦੀ ਆਪਸ ਵਿਚ ਹੋਰ ਨੇੜਤਾ ਵਧੀ ਹੈ ਅਤੇ ਅੱਗੇ ਵੀ ਇਹ ਮੀਟਿੰਗਾਂ ਜਾਰੀ ਰਹਿਣਗੀਆਂ। ਐਮਐਸਪੀ ਦੀ ਮੰਗ ਸਮੇਤ ਹੋਰਨਾਂ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ।