ਗੁਰੂ ਰਵਿਦਾਸ ਦੇ 648ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ
ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਤੋਂ ਉਪਰ ਉਠ ਕੇ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ - ਡਾ.ਚੋਪੜਾ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ 12 ਫ਼ਰਵਰੀ 2025 : ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਰਾਏਕੋਟ ਦੇ ਪਿੰਡ ਅਕਾਲਗੜ੍ਹ ਕਲਾਂ(ਸੁਧਾਰ ) ਦੇ ਮਾਂ ਨੈਣਾ ਦੇਵੀ ਕਲੱਬ ਵੱਲੋਂ ਕਲੱਬ ਪ੍ਰਧਾਨ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਪਹਿਲਾ ਮਹਾਨ ਖੂਨਦਾਨ ਕੈਂਪ ਸਮੂਹ ਨਗਰ ਨਿਵਾਸੀਆਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ।
ਇਸ ਮਹਾਨ ਖ਼ੂਨਦਾਨ ਕੈਂਪ ਦਾ ਉਦਘਾਟਨ ਡਾਕਟਰ ਸੰਜੀਵ ਚੋਪੜਾ ਤੇ ਸਰਪੰਚ ਸਵਰਨਜੀਤ ਕੌਰ ਨੇ ਕਰਦਿਆਂ ਕਿਹਾ ਕਿ ਕ੍ਰਾਂਤੀਕਰੀ ਸਮਾਜ ਸੁਧਾਰਕ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜਿਕ ਕੁਰੀਤੀਆਂ ਦਾ ਖੰਡਣ ਕਰਕੇ ਜਾਤ-ਪਾਤ ਤੋਂ ਉਪਰ ਉਠ ਕੇ ਸਮੁੱਚੀ ਮਾਨਵਤਾ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਅਤੇ ਗੁਰੂ ਰਵਿਦਾਸ ਜੀ ਦੇ ਦਸੇ ਮਾਰਗ ਦਰਸ਼ਨ ਤੇ ਚੱਲਦਿਆਂ ਮਾਂ ਨੈਣਾ ਦੇਵੀ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ ਤੇ ਡਾਕਟਰ ਸੰਜੀਵ ਚੋਪੜਾ ਨੇ ਕਿਹਾ ਕਿ ਖੂਨਦਾਨ ਕੈਂਪ ਲਗਾਉਣ ਨਾਲ ਸਮਾਜ ਦੇ ਵਿੱਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ ਅਤੇ ਦੁਸ਼ਮਣੀ ਖਤਮ ਹੁੰਦੀ ਹੈ ਸੰਸਾਰ ਵਿੱਚ ਖ਼ੂਨਦਾਨ ਸਭ ਤੋਂ ਵੱਡਾ ਪੁੰਨ ਦਾ ਮਹਾ-ਦਾਨ ਹੈ।
ਇਸ ਮੌਕੇ ਡਾਕਟਰ ਸੰਜੀਵ ਚੋਪੜਾ, ਸਰਪੰਚ ਸਵਰਨਜੀਤ ਕੌਰ ਵੱਲੋਂ ਖੂਨਦਾਨੀਆਂ ਨੂੰ ਸਰਟੀਫ਼ਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ 43 ਬਲੱਡ ਯੂਨਿਟ ਸ਼੍ਰੀ ਰਘੂਨਾਥ ਹਸਤਪਾਲ ਦੀ ਟੀਮ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਦਿਤਾ ਜਾਵੇਗਾ।
ਇਸ ਮੌਕੇ ਪੰਚ ਸੁਖਵਿੰਦਰ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਬਲਵੰਤ ਸਿੰਘ, ਹਰਜੀਤ ਸਿੰਘ, ਕਿਰਨਜੀਤ ਕੌਰ, ਮਨਪ੍ਰੀਤ ਕੌਰ, ਇਕਬਾਲ ਕੌਰ, ਜਗਦੇਵ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਜਗਦੇਵ ਸਿੰਘ, ਮਾਸਟਰ ਜਸਵੀਰ ਸਿੰਘ ਜਗਸੀਰ ਸਿੰਘ, ਬਲਵਿੰਦਰ ਸਿੰਘ, ਫੌਜੀ ਆਤਮਾ ਸਿੰਘ, ਕੈਸ਼ੀਅਰ ਸੁਰਜੀਤ ਸਿੰਘ, ਬਲਜੀਤ ਸਿੰਘ, ਰਾਮ ਸਿੰਘ, ਅਵਤਾਰ ਸਿੰਘ, ਪ੍ਰਿਤਪਾਲ ਸਿੰਘ, ਦਿਲਜੀਤ ਸਿੰਘ, ਜਗਰੂਪ ਸਿੰਘ, ਗੁਰਮੀਤ ਸਿੰਘ, ਨਵੀਨ ਕੁਮਾਰ ਸਮੇਤ ਨਗਰ ਨਿਵਾਸੀ ਅਤੇ ਪਤਵੰਤੇ ਸੱਜਣ ਹਾਜ਼਼ਰ ਸਨ।