← ਪਿਛੇ ਪਰਤੋ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਸਬੰਧੀ ਨਿਰਦੇਸ਼ ਜਾਰੀ ਪਟਿਆਲਾ, 13 ਫਰਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਰਵਰੀ/ਮਾਰਚ 2025 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 19 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 163 ਬੀ.ਐਨ.ਐਸ. ਲਗਾਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 19 ਫਰਵਰੀ ਤੋਂ 4 ਅਪ੍ਰੈਲ ਤੱਕ ਸਵੇਰੇ ਸਮਾਂ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 163 ਬੀ.ਐਨ.ਐਸ ਲਗਾਈ ਜਾਂਦੀ ਹੈ।
Total Responses : 120