ਜੰਡਿਆਲਾ ਗੁਰੂ ਦੇ ਪਿੰਡ ਤਿਮੋਵਾਲ 'ਚ ਅਣਪਛਾਤਿਆਂ ਨੇ ਲੇਡੀ ਸਰਪੰਚ ਦੇ ਪਤੀ ਨੂੰ ਮਾਰੀਆਂ ਗੋਲੀਆਂ
ਗੁਰਪ੍ਰੀਤ ਸਿੰਘ
- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਿੰਡ ਤਿਮੋਵਾਲ ਵਿਖੇ ਚੱਲੀਆਂ ਗੋਲੀਆਂ
- ਅਣਪਛਾਤੇ ਨਕਾਬਪੋਸ਼ਾ ਵੱਲੋਂ ਮਹਿਲਾ ਸਰਪੰਚ ਦੇ ਪਤੀ ਨੂੰ ਮਾਰੀਆਂ ਗਈਆਂ ਗੋਲੀਆਂ
- ਸੁਖਦੇਵ ਸਿੰਘ ਗੰਭੀਰ ਰੂਪ ਵਿੱਚ ਹੋਇਆ ਜ਼ਖਮੀ
- ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਕਰਵਾਇਆ ਦਾਖਲ
- ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ
- ਤਿੰਨ ਰੌਂਦ ਸੁਖਦੇਵ ਸਿੰਘ ਦੇ ਲੱਗੇ ਜਿਸ ਦੇ ਨਾਲ ਸੁਖਦੇਵ ਸਿੰਘ ਗੰਭੀਰ ਰੂਪ ਵਿੱਚ ਹੋਇਆ ਜਖਮੀ
- ਮੌਕੇ ਤੇ ਪਹੁੰਚੀ ਪੁਲਿਸ ਕਰ ਰਹੀ ਇਸ ਮਾਮਲੇ ਦੀ ਜਾਂਚ ਆਸ ਪਾਸ ਦੇ ਸੀਸੀਟੀਵੀ ਖੰਗਾਲੇ ਜਾ ਰਹੇ
- ਪੁਲਿਸ ਵੱਲੋਂ ਬਰਾਮਦ ਕੀਤੇ ਗਏ ਗੋਲੀਆਂ ਦੇ ਖੋਲ
ਅੰਮ੍ਰਿਤਸਰ, 13 ਫਰਵਰੀ 2025 - ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਤਿਮੋਵਾਲ ਵਿਖੇ ਤਿੰਨ ਨਕਾਬਪੋਸ਼ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰੇਆਮ ਮਹਿਲਾ ਸਰਪੰਚ ਦੇ ਪਤੀ ਸੁਖਦੇਵ ਸਿੰਘ ਉੱਪਰ ਗੋਲੀਆਂ ਚਲਾਈਆਂ ਗਈਆਂ ਜਿੱਥੇ ਗੋਲੀਆਂ ਚੱਲਣ ਨਾਲ ਇਕਦਮ ਬਾਜ਼ਾਰ ਵਿੱਚ ਦਹਿਸ਼ਤ ਦਾ ਮਾਹੌਲ ਫੈਲ ਗਿਆ ਉੱਥੇ ਹੀ ਗੋਲੀਆਂ ਲੱਗਣ ਕਾਰਨ ਸੁਖਦੇਵ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਉੱਥੇ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਪੁਲਿਸ ਵੱਲੋਂ ਖੋਲ ਵੀ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਹਨ ਦੱਸਦੀ ਹੈ ਕਿ ਆਏ ਦਿਨ ਜੰਡਿਆਲਾ ਗੁਰੂ ਵਿੱਚ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉੱਥੇ ਸੀ ਲੋਕ ਵੀ ਦਹਿਸ਼ਤ ਵਿੱਚ ਹਨ ਕੀ ਲਗਾਤਾਰ ਇਥੇ ਗੁੰਡਾਗਰਦੀ ਦੇ ਨੰਗੇ ਨਾਚ ਹੁੰਦੇ ਹਨ ਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ ਪੁਲਿਸ ਪ੍ਰਸ਼ਾਸਨ ਦਾ ਇਨਾ ਮਾੜੇ ਅੰਸਰਾਂ ਤੇ ਕੋਈ ਵੀ ਡਰਖੋਫ ਨਜ਼ਰ ਨਹੀਂ ਆਉਂਦਾ।
ਇਸ ਮੌਕੇ ਜ਼ਖਮੀ ਹੋਏ ਸੁਖਦੇਵ ਸਿੰਘ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸੁਖਦੇਵ ਸਿੰਘ ਆ ਰਹੇ ਸੀ ਜਿਸ ਦੌਰਾਨ ਉਹਨਾਂ ਉੱਪਰ ਤਿੰਨ ਨਕਾਬਪੋਸ਼ ਵਿਅਕਤੀਆਂ ਵੱਲੋਂ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਦੇ ਨਾਲ ਸੁਖਦੇਵ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹਨਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਗੋਲੀ ਚਲਾਉਣ ਵਾਲੇ ਲੋਕਾਂ ਨੂੰ ਕਾਬੂ ਕੀਤਾ ਜਾਵੇ ਅਤੇ ਉਹਨਾਂ ਨੂੰ ਇਨਸਾਫ ਦਵਾਇਆ ਜਾਵੇ।
ਇਸ ਸਬੰਧੀ ਡੀਐਸਪੀ ਅਰੁਣ ਸ਼ਰਮਾ ਨੇ ਦੱਸਿਆ ਕਿ ਸੁਖਦੇਵ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਗੋਲੀਆਂ ਚੱਲਣ ਵਾਲੇ ਕੋਲ ਵੀ ਬਰਾਮਦ ਕੀਤੇ ਗਏ ਹਨ ਅਤੇ ਮੌਕੇ ਤੇ ਪਹੁੰਚ ਕੇ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।