← ਪਿਛੇ ਪਰਤੋ
ਅਮਰੀਕਾ ਤੋਂ ਅੱਜ ਫਿਰ 119 ਭਾਰਤੀ ਡਿਪੋਰਟ ਹੋ ਕੇ ਪਹੁੰਚਣਗੇ ਅੰਮ੍ਰਿਤਸਰ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਹਵਾਈ ਅੱਡੇ 'ਤੇ ਅਮਰੀਕੀ ਜਹਾਜ਼ ਉਤਰੇਗਾ, ਜਿਸ ਵਿੱਚ ਪੰਜਾਬ ਦੇ 67 ਅਤੇ ਹਰਿਆਣਾ ਦੇ 33 ਲੋਕ ਸਾਮਲ ਹੋਣਗੇ । ਇਹ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦਾ ਦੂਜਾ ਜੱਥਾ ਹੈ ਜੋ 15 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡਿਪੋਰਟ ਕੀਤੇ ਜਾ ਰਹੇ ਪੰਜਾਬੀਆਂ ਨੂੰ ਮਿਲਣ ਲਈ ਹਵਾਈ ਅੱਡੇ 'ਤੇ ਜਾਣਗੇ। ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਭਾਰਤੀਆਂ ਨੂੰ ਅਮਰੀਕੀ ਫੌਜੀ ਜਹਾਜ਼ ਸੀ-17 ਰਾਹੀਂ ਅੰਮ੍ਰਿਤਸਰ ਲਿਆਂਦਾ ਗਿਆ ਸੀ।
Total Responses : 389