ਅੰਮ੍ਰਿਤਸਰ ਦਾ ਰਹਿਣ ਵਾਲਾ ਨੌਜਵਾਨ, ਜਿਸਨੇ ਲਗਾਇਆ 50 ਲੱਖ, ਹੋਇਆ ਡਿਪੋਰਟ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਇੱਕ ਨੌਜਵਾਨ ਨੂੰ ਅਮਰੀਕਾ ਵਿੱਚ ਸਿਰਫ਼ ਇੱਕ ਦਿਨ ਰਹਿਣ ਦਾ ਮੌਕਾ ਮਿਲਿਆ, ਜਿਸ ਤੋਂ ਬਾਅਦ ਉਸਨੂੰ ਡਿਪੋਰਟ ਕਰ ਦਿੱਤਾ ਗਿਆ। ਨੌਜਵਾਨ ਦੇ ਪਰਿਵਾਰ ਵਿੱਚ ਦੋ ਭੈਣਾਂ ਅਤੇ ਇੱਕ ਵਿਧਵਾ ਮਾਂ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੀ ਮਦਦ ਕੀਤੀ ਜਾਵੇ ਅਤੇ ਨੌਕਰੀ ਦੇ ਮੌਕੇ ਦਿੱਤੇ ਜਾਣ।
ਇਹ ਘਟਨਾ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਦਾਖਲ ਹੋਣ ਵਾਲੇ ਭਾਰਤੀਆਂ ਦੀ ਵੱਧ ਰਹੀ ਗਿਣਤੀ ਦੇ ਸੰਦੇਸ਼ ਦੇ ਤੌਰ 'ਤੇ ਵੀ ਦੇਖੀ ਜਾ ਰਹੀ ਹੈ, ਜਿੱਥੇ ਬਹੁਤ ਸਾਰੇ ਨੌਜਵਾਨ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ