ਕੁਲਦੀਪ ਧਾਲੀਵਾਲ ਤੇ ਹਰਭਜਨ ਸਿੰਘ ਈ ਟੀ ਓ ਵੱਲੋਂ ਡਿਪੋਰਟ ਕੀਤੇ ਲੋਕਾਂ ਨਾਲ ਮੁਲਾਕਾਤ, ਮੁੜ ਹੱਥ ਪੈਰ ਬੰਨਣ ਦੀ ਕੀਤੀ ਨਿਖੇਧੀ,
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 16 ਫਰਵਰੀ, 2025: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹਰਭਜਨ ਸਿੰਘ ਈ ਟੀ ਓ ਨੇ ਅੰਮ੍ਰਿਤਸਰ ਏਅਰਪੋਰਟ ’ਤੇ ਅਮਰੀਕਾ ਤੋਂ ਡਿਪੋਰਟ ਕੀਤੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਇਹਨਾਂ ਲੋਕਾਂ ਨੂੰ ਅਮਰੀਕਾ ਵੱਲੋਂ ਫਿਰ ਤੋੱ ਹੱਥਕੜੀਆਂ ਲਗਾ ਕੇ ਲਿਆਉਣ ਦੀ ਨਿਖੇਧੀ ਕੀਤੀ।
ਉਹਨਾਂ ਕਿਹਾ ਕਿ ਤੁਹਾਨੂੰ ਇਹ ਜਾਣ ਕੇ ਬਹੁਤ ਦੁੱਖ ਹੋਵੇਗਾ ਕਿ ਪੂਰੀ ਯਾਤਰਾ ਦੌਰਾਨ ਇੱਕ ਵਾਰ ਫਿਰ ਅਮਰੀਕੀ ਸੈਨਿਕਾਂ ਨੇ ਸਾਡੇ ਭਾਰਤੀ ਲੋਕਾਂ ਦੇ ਹੱਥ-ਪੈਰ ਬੰਨ੍ਹ ਦਿੱਤੇ ਸਨ। ਇੰਨੇ ਵੱਡੇ ਵਿਰੋਧ ਦੇ ਬਾਵਜੂਦ ਭਾਰਤੀਆਂ ਨਾਲ ਅਣਮਨੁੱਖੀ ਸਲੂਕ ਕੀਤਾ ਗਿਆ।
ਮੈਂ ਅਮਰੀਕਾ ਤੋਂ ਵਾਪਸ ਭੇਜੇ ਗਏ ਫਰਾਡ ਟਰੈਵਲ ਏਜੰਟਾਂ ਦੇ ਸ਼ਿਕਾਰ ਪੰਜਾਬੀ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਹ ਆਪਣੇ ਨਾਲ ਕੀਤੇ ਲੱਖਾਂ ਦੀ ਠੱਗੀ ਬਾਰੇ ਸਰਕਾਰ ਨੂੰ ਲਿਖਤੀ ਸ਼ਿਕਾਇਤ ਕਰਨਗੇ ਤਾਂ ਉਨ੍ਹਾਂ ਟਰੈਵਲ ਏਜੰਟਾਂ ਖਿਲਾਫ ਤੁਰੰਤ ਐੱਫ.ਆਈ.ਆਰ.ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣਾ ਇੱਕ ਵੱਡਾ ਕਾਨੂੰਨੀ ਅਪਰਾਧ ਹੈ।
ਤੁਹਾਨੂੰ ਇਹ ਜਾਣ ਕੇ ਬਹੁਤ ਦੁੱਖ ਹੋਵੇਗਾ ਕਿ ਪੂਰੀ ਯਾਤਰਾ ਦੌਰਾਨ ਇੱਕ ਵਾਰ ਫਿਰ ਅਮਰੀਕੀ ਸੈਨਿਕਾਂ ਨੇ ਸਾਡੇ ਭਾਰਤੀ ਲੋਕਾਂ ਦੇ ਹੱਥ-ਪੈਰ ਬੰਨ੍ਹ ਦਿੱਤੇ ਸਨ। ਇੰਨੇ ਵੱਡੇ ਵਿਰੋਧ ਦੇ ਬਾਵਜੂਦ ਭਾਰਤੀਆਂ ਨਾਲ ਅਣਮਨੁੱਖੀ ਸਲੂਕ ਕੀਤਾ ਗਿਆ।
ਮੈਂ ਅਮਰੀਕਾ ਤੋਂ ਵਾਪਸ ਭੇਜੇ ਗਏ ਫਰਾਡ ਟਰੈਵਲ ਏਜੰਟਾਂ ਦੇ ਸ਼ਿਕਾਰ ਪੰਜਾਬੀ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ… pic.twitter.com/eRCW7WRChq
— Kuldeep Dhaliwal (@KuldeepSinghAAP) February 16, 2025