ਭਗਵੰਤ ਮਾਨ ਨੇ ਫਰੀਦਕੋਟ ਹਾਦਸੇ ’ਚ ਮੌਤਾਂ ’ਤੇ ਦੁੱਖ ਪ੍ਰਗਟਾਇਆ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 18 ਫਰਵਰੀ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਬੱਸ ਹਾਦਸੇ ਵਿਚ ਮੌਤਾਂ ਹੋਣ ’ਤੇ ਦੁੱਖ ਪ੍ਰਗਟਾਇਆ ਹੈ।
ਉਹਨਾਂ ਇਕ ਟਵੀਟ ਵਿਚ ਕਿਹਾ ਕਿ ਅੱਜ ਸਵੇਰੇ ਫਰੀਦਕੋਟ 'ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ 'ਚ ਜਾ ਡਿੱਗੀ। ਜਿਸ ਕਾਰਨ ਕਈ ਲੋਕ ਜ਼ਖ਼ਮੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।
ਇਸ ਹਾਦਸੇ 'ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।