ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੇ ਫੁਕੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ
ਚੰਗੇ ਨਤੀਜੇ ਦੇਣ ਦੇ ਬਾਵਜੂਦ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਨਹੀਂ ਕੀਤਾ ਜਾ ਰਿਹਾ ਰੈਗੂਲਰ
ਰੋਹਿਤ ਗੁਪਤਾ
ਗੁਰਦਾਸਪੁਰ
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਇਕਾਈ ਗੁਰਦਾਸਪੁਰ ਵੱਲੋਂ ਮੈਰੀਟੋਰੀਅਸ ਸਕੂਲ ਦੇ ਗੇਟ ਅੱਗੇ ਛੁੱਟੀ ਤੋਂ ਬਾਅਦ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ।ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਮੈਰੀਟੋਰੀਅਸ ਅਧਿਆਪਕਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਹਰਪ੍ਰੀਤ ਗੋਨਿਆਨਾ ਤੇ ਹਰਪ੍ਰੀਤ ਦਸੂਹਾ ਨੇ ਕਿਹਾ ਕਿ ਸਰਕਾਰ ਦੇ ਲਾਰਿਆਂ ਨੂੰ ਹੁਣ ਸਹਿਣ ਨਹੀਂ ਕੀਤਾ ਜਾਵੇਗਾ। ਸਿੱਖਿਆ ਤੇ ਸਿਹਤ ਦੇ ਨਾਮ ਤੇ ਸੱਤਾ ਵਿੱਚ ਆਈ ਪੰਜਾਬ ਸਰਕਾਰ ਵਲੋਂ ਬਹੁਤ ਹੀ ਵਧੀਆ ਨਤੀਜੇ ਦੇਣ ਦੇ ਬਾਵਜੂਦ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਮਾਮਲੇ ਵਿੱਚ ਕਿਹਾ ਜਾ ਰਿਹਾ ਹੈ ਕਿ ਕਾਰਵਾਈ ਚੱਲ ਰਹੀ ਹੈ। ਮੁੱਖ ਮੰਤਰੀ ਜਾਂ ਸਿੱਖਿਆ ਮੰਤਰੀ ਨੇ ਇੱਕ ਵੀ ਮੀਟਿੰਗ ਇਹਨਾਂ ਅਧਿਆਪਕਾਂ ਨਾਲ ਕਰਨੀ ਉੱਚਿਤ ਨਹੀਂ ਸਮਝੀ ਇਸ ਲਈ ਹੁਣ ਸਾਡੇ ਸਬਰ ਦਾ ਪਿਆਲਾ ਟੁੱਟ ਚੁੱਕਿਆ ਹੈ ਜੇਕਰ ਸਰਕਾਰ ਹੁਣ ਵੀ ਮੈਰੀਟੋਰੀਅਸ ਅਧਿਆਪਕਾਂ ਦੀਆਂ ਮੰਗਾਂ ਹੱਲ ਨਾ ਕਰ ਪਾਈ ਤਾਂ ਸੰਘਰਸ਼ ਦੇ ਤਿੱਖੇ ਰਾਹ ਪਿਆ ਜਾਵੇਗਾ ।