ਰਵਨੀਤ ਬਿੱਟੂ ਦੇ ਸੁਰੱਖਿਆ ਕਰਮੀਆਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਝੜਪ
ਰਮੇਸ਼ ਗੋਇਤ
ਚੰਡੀਗੜ੍ਹ, 19 ਫਰਵਰੀ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਜਾ ਰਹੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਚੰਡੀਗੜ੍ਹ ਪੁਲਿਸ ਵਿਚਕਾਰ ਝੜਪ ਹੋ ਗਈ। ਪੁਲਿਸ ਨੇ ਬਿੱਟੂ ਦੇ ਕਾਫ਼ਲੇ ਨੂੰ ਇਜਾਜ਼ਤ ਨਾ ਹੋਣ ਦਾ ਹਵਾਲਾ ਦੇ ਕੇ ਰੋਕ ਦਿੱਤਾ, ਜਿਸ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਅਤੇ ਚੰਡੀਗੜ੍ਹ ਪੁਲਿਸ ਵਿਚਕਾਰ ਝੜਪ ਹੋ ਗਈ।
ਘਟਨਾ ਦੌਰਾਨ, ਅਧਿਕਾਰੀਆਂ ਨੇ ਪਾਇਲਟ ਵਾਹਨ ਦੇ ਡਰਾਈਵਰ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ। ਜਿਵੇਂ ਹੀ ਬਿੱਟੂ ਕਾਰ ਤੋਂ ਬਾਹਰ ਆਇਆ, ਉਸਦੀ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ। ਇਸ 'ਤੇ ਬਿੱਟੂ ਨੇ ਕਿਹਾ, "ਜੇ ਤੁਸੀਂ ਮੈਨੂੰ ਹਿਰਾਸਤ ਵਿੱਚ ਲੈਣਾ ਚਾਹੁੰਦੇ ਹੋ ਤਾਂ ਕਰੋ, ਮੈਂ ਇਸ ਦੀ ਸ਼ਿਕਾਇਤ ਗ੍ਰਹਿ ਵਿਭਾਗ ਨੂੰ ਕਰਾਂਗਾ।" ਬਿੱਟੂ ਨੇ ਇਹ ਵੀ ਦੋਸ਼ ਲਗਾਇਆ ਕਿ ਚੰਡੀਗੜ੍ਹ ਪੁਲਿਸ ਨੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ।