← ਪਿਛੇ ਪਰਤੋ
ਰੇਖਾ ਗੁਪਤਾ ਨੂੰ ਦਿੱਲੀ ਦਾ ਮੁੱਖ ਮੰਤਰੀ ਬਣਾਉਣਾ ਸ਼ਲਾਘਾਯੋਗ - ਐਡਵੋਕੇਟ ਭੂਸ਼ਣ ਬਾਂਸਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 19 ਫਰਵਰੀ 2025 - ਦਿੱਲੀ ਦੇ ਵਿਧਾਨ ਸਭਾ ਹਲਕਾ ਸ਼ਾਲੀਮਾਰ ਬਾਗ ਤੋਂ ਪਹਿਲੀ ਵਾਰ ਵਿਧਾਇਕ ਬਣੇ ਰੇਖਾ ਗੁਪਤਾ ਨੂੰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਦਿੱਲੀ ਦਾ ਮੁੱਖ ਮੰਤਰੀ ਬਣਾਉਣ ਦਾ ਸ਼ਲਾਘਾਯੋਗ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਭੂਸ਼ਣ ਬਾਂਸਲ ਨੇ ਕੀਤਾ। ਉਨ੍ਹਾਂ ਨੇ ਕਿਹਾ ਭਾਜਪਾ ਦੀ ਲੀਡਰਸ਼ਿਪ ਨੇ ਇੱਕ ਮਹਿਲਾ ਨੂੰ ਜਿਸ ਤਰ੍ਹਾਂ ਮੁੱਖ ਮੰਤਰੀ ਬਣਾਇਆ ਹੈ ਉਸ ਤੋਂ ਸਾਬਤ ਹੈ ਭਾਜਪਾ ਦੇ ਹਰੇਕ ਵਰਕਰ ਦੀ ਕਦਰ ਸਿਰਫ ਭਾਜਪਾ ਹੀ ਕਰਦੀ ਹੈ। ਉਨ੍ਹਾਂ ਨੇ ਕਿਹਾ ਭਾਜਪਾ ਵਿੱਚ ਮਿਹਨਤੀ ਲੋਕਾਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ। ਐਡਵੋਕੇਟ ਭੂਸ਼ਣ ਬਾਂਸਲ ਨੇ ਰੇਖਾ ਗੁਪਤਾ ਨੂੰ ਮੁੱਖ ਮੰਤਰੀ ਬਣਾਏ ਜਾਣ ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅੰਮਿਤ ਸ਼ਾਹ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Total Responses : 469