ਵੱਡੀ ਖ਼ਬਰ: SHO ਸਸਪੈਂਡ, ਪੜ੍ਹੋ ਕਿਉਂ ਹੋਈ ਕਾਰਵਾਈ?
ਮਲੋਟ, 20 ਫਰਵਰੀ 2025- ਭ੍ਰਿਸ਼ਟਾਚਾਰ ਦੇ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ, ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ. ਨੇ ਥਾਣਾ ਸਿਟੀ ਮਲੋਟ ਦੀ ਐਸ.ਐਚ.ਓ. ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਕਾਰਵਾਈ ਦਾ ਕਾਰਨ ਮਲੋਟ ਵਿੱਚ ਚੋਰੀ ਹੋਈਆਂ ਦੋ ਕਾਰਾਂ ਨਾਲ ਜੁੜੇ ਮਾਮਲੇ ਵਿੱਚ ਸ਼ੱਕੀ ਭ੍ਰਿਸ਼ਟਾਚਾਰ ਦੇ ਦਾਅਵੇ ਹਨ।
ਇਸ ਗੰਭੀਰ ਮਾਮਲੇ ਨੂੰ ਦੇਖਦੇ ਹੋਏ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰਵਾਈ। ਮੁੱਢਲੀ ਜਾਂਚ ਵਿੱਚ ਗੜਬੜੀ ਦੇ ਸੰਕੇਤ ਮਿਲਣ 'ਤੇ ਐਸ.ਐਚ.ਓ. ਹਰਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੁਲਿਸ ਲਾਈਨ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।