ਜ਼ਿਲ੍ਹਾ ਮੋਗਾ ਵਿੱਚ 168 ਖੇਤੀਬਾੜੀ ਸਭਾਵਾਂ ਵਿੱਚ ਕੰਪਿਊਟਰੀਕਰਨ ਲਈ ਲੋੜੀਂਦਾ ਹਾਰਡਵੇਅਰ ਪਹੁੰਚਿਆ
- ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸਹਿਕਾਰੀ ਸਭਾਵਾਂ ਦਾ 31 ਮਾਰਚ ਤੱਕ ਕੰਪਿਊਟਰੀਕਰਨ ਕਰਨ ਦੀ ਹਦਾਇਤ
ਮੋਗਾ, 20 ਫਰਵਰੀ 2025 - ਸਹਿਕਾਰੀ ਸਭਾਵਾਂ ਜ਼ਮੀਨੀ ਪੱਧਰ ’ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਇਨ੍ਹਾਂ ਸਭਾਵਾਂ ਦੇ ਕੰਪਿਊਟਰੀਕਰਨ ਨਾਲ ਸੁਸਾਇਟੀਆਂ ਦੇ ਕੰਮਕਾਜ ਵਿੱਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਆਉਂਦ ਹੈ, ਜਿਸ ਨਾਲ ਕਿਸਾਨਾਂ ਨੂੰ ਸਿੱਧਾ ਲਾਭ ਪੁੱਜਦਾ ਹੁੰਦਾ ਹੈ। ਕੰਪਿਊਟਰੀਕਰਨ ਸਹਿਕਾਰੀ ਸੁਸਾਇਟੀਆਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਂਦਾ ਹੈ। ਜ਼ਿਲ੍ਹਾ ਮੋਗਾ ਵਿੱਚ ਵੀ ਸਹਿਕਾਰੀ ਸਭਾਵਾਂ ਦੇ ਕੰਪਿਊਟਰੀਕਰਨ ਦਾ ਕੰਮ ਚੱਲ ਰਿਹਾ ਹੈ।
ਜ਼ਿਲ੍ਹਾ ਮੋਗਾ ਦੀਆਂ ਸਹਿਕਾਰੀ ਸਭਾਵਾਂ ਦੇ ਕੰਪਿਊਟਰੀਕਰਨ ਦੇ ਕੰਮ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਸਰਕਾਰੀ ਖੇਤੀਬਾੜੀ ਸਭਾਵਾਂ ਦੇ ਕੰਪਿਊਟਰੀਕਰਨ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਇੰਪਲੀਮੈਂਟੇਸ਼ਨ ਐਂਡ ਮੋਨੀਟਿਰੰਗ ਕਮੇਟੀ ਦੀ ਮੀਟਿੰਗ ਬੁਲਾਈ। ਉਹਨਾਂ ਇਸ ਕੰਮ ਵਿੱਚ ਹੋਰ ਤੇਜੀ ਲਿਆਉਣ ਦੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੀਟਿੰਗ ਵਿੱਚ ਹਾਜ਼ਰ, ਦੀ ਮੋਗਾ ਕੇਂਦਰੀ ਸਹਿਕਾਰੀ ਬੈਂਕ ਦੇ ਪੰਬਧ ਨਿਰਦੇਸ਼ਕ ਸ਼੍ਰੀ ਹਰਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ 168 ਖੇਤੀਬਾੜੀ ਸਭਾਵਾਂ ਵਿੱਚ ਕੰਪਿਊਟਰੀਕਰਨ ਲਈ ਲੋੜੀਂਦਾ ਹਾਰਡਵੇਅਰ ਜਿਵੇਂ ਕਿ ਕੰਪਿਊਟਰ, ਪ੍ਰਿੰਟਰ ,ਰਾਊਟਰ, ਸਕੈਨਰ, ਅਤੇ ਬਾਇਉਮੈਟ੍ਰਿਕ ਡਿਵਾਈਸ ਪਹੁੰਚ ਚੁੱਕੇ ਹਨ। ਸਭਾਵਾਂ ਲਈ ਪਾਸਬੁੱਕ ਪ੍ਰਿੰਟਰ ਅਤੇ ਵੈਬ ਕੈਮਰਾ ਦੀ ਮੰਗ ਕੇਂਦਰ ਸਰਕਾਰ ਨੂੰ ਭੇਜਣ ਸਬੰਧੀ ਮਤਾ ਵੀ ਇਸ ਮੀਟਿੰਗ ਵਿੱਚ ਪਾਸ ਕੀਤਾ ਗਿਆ। ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਕਮੇਟੀ ਨੂੰ ਹਦਾਇਤ ਕੀਤੀ ਕਿ ਮਿਤੀ 31-03-2025 ਤੱਕ ਦੀ ਮੋਗਾ ਕੇਂਦਰੀ ਸਹਿਕਾਰੀ ਬੈਂਕ ਨਾਲ ਲਗਦੀਆਂ ਸਾਰੀਆਂ ਸਭਾਵਾਂ ਦਾ ਕੰਪਿਊਟਰੀਕਰਨ ਪੂਰਾ ਕੀਤਾ ਜਾਵੇ, ਕਿਉਂਕਿ ਜ਼ਿਲ੍ਹੇ ਦੇ ਕਿਸਾਨ ਇਹਨਾਂ ਨਾਲ ਸਿੱਧੇ ਤੌਰ ਉੱਤੇ ਜੁੜੇ ਹੋਏ ਹਨ ਅਤੇ ਕਿਸਾਨਾਂ ਨੂੰ ਇਹਨਾਂ ਸਹਿਕਾਰੀ ਸਭਾਵਾਂ ਦਾ ਪੂਰਨ ਲਾਹਾ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਕੋਸ਼ਿਸ਼ ਹੈ।
ਇਸ ਮੀਟਿੰਗ ਵਿੱਚ ਸ਼੍ਰੀ ਗੁਰਜੋਤ ਸਿੰਘ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਗਾ, ਸ਼੍ਰੀਮਤੀ ਸਵੀਤਾ ਸਿੰਘ ਡੀ.ਡੀ.ਐਮ ਨਾਬਾਰਡ, ਸ਼੍ਰੀਮਤੀ ਪਰਮਜੀਤ ਕੌਰ ਜ਼ਿਲ੍ਹਾ ਮੈਨੇਜਰ ਕੇਂਦਰੀ ਸਹਿਕਾਰੀ ਬੈਂਕ ਸ਼ਾਮਿਲ ਹੋਏ।