ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਫ਼ਰਵਰੀ ( ਸ਼ੁੱਕਰਵਾਰ) ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ.ਨਗਰ, 20 ਫਰਵਰੀ, 2025: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 21-02-2025, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸਾਮ 1 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਤੀ 21-02-2025 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਨਿੱਕ ਬੇਕਰਜ਼, ਡੀ-ਮਾਰਟ, ਆਈ-ਪ੍ਰੋਸੈਸ, ਐਲ.ਆਈ.ਸੀ., ਏਰੀਅਲ ਟੈਲੀਕਾਮ, ਟਾਟਾ ਕਰੋਮਾ (Nik Bakers, D-mart, i-Process, LIC, Ariel Telecom, Tata Croma) ਅਤੇ ਗੀਲਾਰਡ (Gillard) ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਪਿਕਰ ਅਤੇ ਪੈਕਰ, ਕੈਸ਼ੀਅਰ, ਹੋਮ ਲੋਨ ਅਤੇ ਕਮਰਸ਼ੀਅਲ ਕਾਰਡ ਵਿੱਚ ਸੇਲਜ਼ ਐਗਜ਼ੀਕਿਊਟਿਵ, ਟੈਕਨੀਕਲ ਐਗਜ਼ੀਕਿਊਟਿਵ, ਬਿਮਾ ਸਾਖੀ, ਗਾਹਕ ਸਪੋਰਟ ਐਗਜ਼ੀਕਿਊਟਿਵ, ਡਾਟਾ ਐਂਟਰੀ ਆਪਰੇਟਰ
(Picker and Packers, Cashiers, Sales Executive in Home Loan & Commercial Card, Technical Executive, Bima Sakhi, customer Support executive, Data Entry Operator) ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਫਰੈਸ਼ਰਜ਼ (Freshers) ਅਪਲਾਈ ਕਰ ਸਕਦੇ ਹਨ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ 12000 ਤੋਂ 18000 ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਮੋਹਾਲੀ ਹੋਵੇਗਾ।
ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀ, ਬਾਰਵੀ ਅਤੇ ਗਰੈਜੂਏਸ਼ਨ ਪਾਸ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ https://forms.gle/YJT3mE3E4iKxJNEV8 ਲਿੰਕ 'ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ, ਰੀਜਿਊਮ (Resume) ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ ਦੀ ਮੌਕੇ 'ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।