ਸਮਾਜ ਸੇਵੀ ਚਮਕੌਰ ਸਿੰਘ ਸਿੱਧੂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੀਲੋਆਣੀ ਨੂੰ ਤਿੰਨ ਪੱਖੇ ਭੇਂਟ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ 20ਫਰਵਰੀ 2025 :- ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੀਲੋਆਣੀ ਵਿਖੇ ਸਮਾਜ ਸੇਵੀ ਚਮਕੌਰ ਸਿੰਘ ਸਿੱਧੂ ਵੱਲੋਂ ਸਕੂਲ ਨੂੰ ਤਿੰਨ ਪੱਖੇ ਭੇਂਟ ਕੀਤੇ ਗਏ। ਇਸ ਮੌਕੇ ਸਮਾਜ ਸੇਵੀ ਚਮਕੌਰ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਸਮਾਜ ਅੰਦਰ ਦਾਨ ਕਰਨ ਦੀ ਪ੍ਰਵਿਰਤੀ ਦੀ ਦਿਸ਼ਾ ਬਦਲਣ ਦੀ ਲੋੜ ਹੈ ਜੇਕਰ ਦਾਨ ਦਾ ਪ੍ਰਯੋਗ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇ ਤਾਂ ਹੀ ਅਸੀਂ ਆਉਣ ਵਾਲੇ ਭਵਿੱਖ ਨੂੰ ਵਧੀਆ ਬਣਾ ਸਕਦੇ ਹਾਂ।
ਇਸ ਉੱਘੇ ਸਮਾਜ ਸੇਵੀ ਨੇ ਕਿਹਾ ਕਿ ਸਾਨੂੰ ਸਰਕਾਰੀ ਸਕੂਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਵਿਦਿਆ ਤੋਂ ਵਾਂਝਾ ਇਨਸਾਨ ਇਕ ਅਣਮੰਜਲੇ ਰਾਹਾਂ ਦਾ ਪਾਂਧੀ ਹੁੰਦਾ ਹੈ ਜਿਸ ਨੂੰ ਅਪਣੀ ਮੰਜ਼ਿਲ ਦਾ ਪਤਾ ਨਹੀਂ ਹੁੰਦਾ। ਸਕੂਲੀ ਸਿੱਖਿਆ ਰਾਹੀਂ ਹੀ ਸਾਡੇ ਬੱਚੇ ਪੜ੍ਹ ਲਿਖ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਗੇ।
ਇਸ ਮੌਕੇ ਮੁੱਖ ਅਧਿਆਪਕਾ ਮੈਡਮ ਨਿਰਪਦੀਪ ਕੌਰ ਅਤੇ ਅਧਿਆਪਕ ਗਰਦੀਪ ਸਿੰਘ ਨੇ ਸਮਾਜ ਸੇਵੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਸਮਾਜ ਸੇਵੀ ਚਮਕੌਰ ਸਿੰਘ ਸਿੱਧੂ ਵੱਲੋਂ ਬੱਚਿਆਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਤਿੰਨ ਪੱਖੇ ਭੇਂਟ ਕੀਤੇ ਗਏ ਹਨ ਉਹਨਾਂ ਕਿਹਾ ਕਿ ਵੱਖਰੀ ਸੋਚ ਰੱਖਣ ਤੇ ਸਮਾਜ ਨੂੰ ਸੇਧ ਦੇਣ ਵਾਲੇ ਇਨਸ਼ਾਨ ਬਹੁਤ ਘੱਟ ਹੁੰਦੇ ਹਨ ਜੋ ਧਰਾਤਲ ਪੱਧਰ ਤੇ ਕੰਮ ਕਰਦੇ ਹਨ।
ਇਸ ਮੌਕੇ ਸਾਬਕਾ ਪੰਚ ਬਲਦੇਵ ਸਿੰਘ, ਆਂਗਣਵਾੜੀ ਵਰਕਰ ਕੁਲਦੀਪ, ਸੁਰਿੰਦਰ ਕੌਰ, ਪਰਮਜੀਤ ਕੌਰ ਤੇ ਮਿਡ-ਡੇ-ਮੀਲ ਵਰਕਰ ਅਤੇ ਹੋਰ ਪਤਵੰਤੇ ਹਾਜ਼ਰ ਸਨ।