ਰੇਖਾ ਗੁਪਤਾ ਨੂੰ ਦਿੱਲੀ ਦਾ ਮੁੱਖ ਮੰਤਰੀ ਬਣਾਉਣਾ ਸ਼ਲਾਘਾਯੋਗ ਫ਼ੈਸਲਾ -ਸੁਖਮਿੰਦਰਪਾਲ ਸਿੰਘ ਗਰੇਵਾਲ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ 20ਫਰਵਰੀ 2025 - ਦਿੱਲੀ ਦੇ ਵਿਧਾਨ ਸਭਾ ਹਲਕਾ ਸ਼ਾਲੀਮਾਰ ਬਾਗ ਤੋਂ ਪਹਿਲੀ ਵਾਰ ਵਿਧਾਇਕ ਬਣੇ ਰੇਖਾ ਗੁਪਤਾ ਨੂੰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਦਿੱਲੀ ਦਾ ਮੁੱਖ ਮੰਤਰੀ ਬਣਾਉਣ ਦਾ ਸ਼ਲਾਘਾਯੋਗ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਰਾਸ਼ਟਰੀ ਸਿੱਖ ਤੇ ਸੀਨੀਅਰ ਕਿਸਾਨ ਆਗੂ ਐਡਵੋਕੇਟ ਸੁਖਮਿੰਦਰਪਾਲ ਸਿੰਘ ਗਰੇਵਾਲ(ਭੂਖੜੀ ਕਲਾਂ)ਨੇ ਕੀਤਾ।
ਸੀਨੀਅਰ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਭਾਜਪਾ ਦੀ ਲੀਡਰਸ਼ਿਪ ਨੇ ਇੱਕ ਮਹਿਲਾ ਨੂੰ ਜਿਸ ਤਰ੍ਹਾਂ ਮੁੱਖ ਮੰਤਰੀ ਬਣਾਇਆ ਹੈ ਉਸ ਤੋਂ ਸਾਬਤ ਹੈ ਭਾਜਪਾ ਦੇ ਹਰੇਕ ਵਰਕਰ ਦੀ ਕਦਰ ਸਿਰਫ ਭਾਜਪਾ ਹੀ ਕਰਦੀ ਹੈ। ਉਨ੍ਹਾਂ ਨੇ ਕਿਹਾ ਭਾਜਪਾ ਵਿੱਚ ਮਿਹਨਤੀ ਲੋਕਾਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ।
ਐਡਵੋਕੇਟ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਰੇਖਾ ਗੁਪਤਾ ਨੂੰ ਮੁੱਖ ਮੰਤਰੀ ਬਣਾਏ ਜਾਣ ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅੰਮਿਤ ਸ਼ਾਹ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।