ਨਗਰ ਕੌਂਸਲ ਤਰਨਤਾਰਨ ਦੇ 25 ਵਾਰਡਾਂ ਲਈ ਕੁੱਲ 171 ਉਮੀਦਵਾਰਾਂ ਨੇ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ,20 ਫਰਵਰੀ 2025 - ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ,ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਅੱਜ 110 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਨਗਰ ਕੌਂਸਲ ਤਰਨ ਤਾਰਨ ਦੇ 25 ਵਾਰਡਾਂ ਲਈ ਕੁੱਲ 171 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 21 ਫਰਵਰੀ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 22 ਫਰਵਰੀ, 2025 ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
ਰਾਹੁਲ ਨੇ ਦੱਸਿਆ ਕਿ ਨਗਰ ਕੌਸਲ ਤਰਨ ਤਾਰਨ ਦੀਆਂ ਆਮ ਚੋਣਾਂ ਲਈ ਵੋਟਾਂ 2 ਮਾਰਚ, 2025 ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੈਣਗੀਆਂ।ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਉਸੇ ਦਿਨ ਵੋਟਾਂ ਪਾਉਣ ਦਾ ਕੰਮ ਮੁਕੰਮਲ ਹੋਣ ਉਪਰੰਤ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਹ ਚੋਣਾਂ ਕਰਵਾਉਣ ਲਈ ਸ੍ਰੀ ਅਰਵਿੰਦਰਪਾਲ ਸਿੰਘ,ਮੋਬਾਇਲ ਨੰਬਰ 98155-17344 ਉਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਨੋਡਲ ਅਫਸਰ ਵਜੋਂ ਤਾਇਨਾਤ ਹਨ।