ਫੈਸਲਾ ਅੱਜ ਹੋਵੇਗਾ : ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮਨਜ਼ੂਰ ਜਾਂ ਨਾ-ਮਨਜ਼ੂਰ
ਅੰਮ੍ਰਿਤਸਰ :
ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਮਗਰੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲੀ ਵਾਰ ਮਹੱਤਵਪੂਰਨ ਬੈਠਕ ਹੋ ਰਹੀ ਹੈ, ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ 'ਤੇ ਚਰਚਾ ਹੋਵੇਗੀ। ਇਹ ਬੈਠਕ ਗੁਰਦੁਆਰਾ ਕਟਾਣਾ ਸਾਹਿਬ, ਲੁਧਿਆਣਾ ਵਿੱਚ ਸਵੇਰੇ 10 ਵਜੇ ਹੋਵੇਗੀ। ਅੰਤ੍ਰਿੰਗ ਕਮੇਟੀ ਇਸ ਬੈਠਕ ਵਿੱਚ ਫੈਸਲਾ ਲਵੇਗੀ ਕਿ ਉਹਨਾਂ ਦਾ ਅਸਤੀਫਾ ਮਨਜ਼ੂਰ ਕਰਨਾ ਹੈ ਜਾਂ ਨਹੀਂ।
ਅਸਤੀਫੇ ਦੇ ਐਲਾਨ ਦੇ ਨਾਲ ਧਾਮੀ ਨੇ ਇਹ ਵੀ ਕਿਹਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਡਰਾਇਵ ਉੱਪਰ ਨਿਗਰਾਨੀ ਰੱਖਣ ਲਈ ਬਣਾਈ ਗਈ 7 ਮੈਬਰੀ ਕਮੇਟੀ (ਜਿਸ ਦੇ ਉਹ ਪ੍ਰਧਾਨ ਸਨ) ਤੋਂ ਬਾਹਰ ਹੋ ਰਹੇ ਹਨ। ਉਹਨਾਂ ਨੇ ਜੱਥੇਦਾਰ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਸੀ।