ਇਤਿਹਾਸਕ ਤੇ ਧਾਰਮਿਕ ਕਸਬੇ ਵਿਖੇ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ- MLA ਅਮਰਪਾਲ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 21 ਫਰਵਰੀ 2025 - ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਾਰਿਆਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕੀਤਾ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਸਟੇਡੀਅਮ ਬਣਾਉਣ, ਡੇਰਿਆਂ ਦੇ ਰਸਤੇ ਪੱਕੇ ਕਰਨ ਸਮੇਤ ਵੱਖ-ਵੱਖ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ।
ਉਨਾਂ ਅੱਗੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਿੰਡਾਂ ਵਿੱਚ ਬਿਨਾਂ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ।