ਚੋਣ ਅਬਜ਼ਰਵਰ ਡਾ. ਸੇਨੂੰ ਦੁੱਗਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਮੱਥਾ ਟੇਕਿਆ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ, 21 ਫਰਵਰੀ 2025 - ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਚੋਣ ਅਬਜ਼ਰਵਰ ਡਾ. ਸੇਨੂੰ ਦੁੱਗਲ, ਆਈ.ਏ.ਐੱਸ. ਅੱਜ ਡੇਰਾ ਬਾਬਾ ਨਾਨਕ ਸਥਿਤ ਸ੍ਰੀ ਗੁਰੂ ਨਾਨਕ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਨਮਸਤਕ ਹੋਏ। ਇਸ ਮੌਕੇ ਉਨ੍ਹਾਂ ਪਾਵਨ ਗੁਰੂ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਅਜਿੱਤੇ ਰੰਧਾਵੇ ਦੇ ਪਾਵਨ ਖੂਹ ਸਾਹਿਬ ਦੇ ਵੀ ਦਰਸ਼ਨ ਕੀਤੇ। ਉਨ੍ਹਾਂ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ।
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਦੇ ਦਰਸ਼ਨ ਕਰਨ ਉਪਰੰਤ ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੀ ਧਰਤੀ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਹੈ ਅਤੇ ਅੱਜ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਾਵਨ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੀ ਪਾਵਨ ਧਰਤੀ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜੱਪੋ ਅਤੇ ਵੰਡ ਛਕੋ ਦਾ ਸੁਨੇਹਾ ਦਿੰਦੀ ਰਹੇਗੀ।
ਇਸ ਮੌਕੇ ਡੀ.ਪੀ.ਆਰ.ਓ. ਇੰਦਰਜੀਤ ਸਿੰਘ ਬਾਜਵਾ, ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ. ਲਵਪ੍ਰੀਤ ਸਿੰਘ, ਅਕਾਊਟੈਂਟ ਮਨਜੀਤ ਸਿੰਘ, ਜਗਦੀਪ ਸਿੰਘ, ਸੁਖਵਿੰਦਰ ਸਿੰਘ ਖਜ਼ਾਨਚੀ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਸੁਖਦੇਵ ਸਿੰਘ ਵੀ ਹਾਜ਼ਰ ਸਨ।