ਕੋਟਕਪੂਰਾ ਗੋਲੀਕਾਂਡ: ਹਾਈਕੋਰਟ ਨੇ ਲਾਈ ਸਟੇਅ, ਅਗਲੀ ਸੁਣਵਾਈ 10 ਮਾਰਚ ਨੂੰ
ਚੰਡੀਗੜ੍ਹ, 21 ਫਰਵਰੀ 2025 - ਫਰੀਦਕੋਟ ਦੀ ਅਦਾਲਤ ਵਿੱਚ ਚੱਲ ਰਹੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਟਾਲ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਇਸ ‘ਤੇ 10 ਮਾਰਚ ਤੱਕ ਸਟੇਅ ਲਗਾ ਦਿੱਤੀ ਹੈ। ਇਸ ਮਾਮਲੇ ਦੇ ਮੁਲਜ਼ਮ ਸੇਵਾਮੁਕਤ ਐਸਐਸਪੀ ਚਰਨਜੀਤ ਸ਼ਰਮਾ ਨੇ ਪਟੀਸ਼ਨ ਦਾਇਰ ਕਰਕੇ ਸਟੇਅ ਦੀ ਮੰਗ ਕੀਤੀ ਸੀ। ਜਿਸ ‘ਤੇ ਅੱਜ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸਟੇਅ ਲਗਾ ਦਿੱਤੀ ਹੈ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਮਾਰਚ ਨੂੰ ਹੋਵੇਗੀ।
ਤੁਹਾਨੂੰ ਦੱਸ ਦਈਏ ਕਿ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਮੁੜ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੀ ਅਗਲੀ ਸੁਣਵਾਈ 10 ਮਾਰਚ ਨੂੰ ਹੋਵੇਗੀ। ਬਹਿਬਲ ਗੋਲੀ ਕਾਂਡ ਸਬੰਧੀ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਅਦਾਲਤ ਤਬਦੀਲ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਦੋਵੇਂ ਮੁਕਦਮੇ ਇੱਕੋ ਅਦਾਲਤ ਵਿੱਚ ਚਲਦੇ ਸਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਦੇਸ਼ ਦਿੱਤਾ ਸੀ ਕਿ ਇਹ ਦੋਵੇਂ ਕੇਸ ਇੱਕੋ ਅਦਾਲਤ ਵਿੱਚ ਇਕੱਠੇ ਚੱਲਣਗੇ।
- ਪਿਛਲੇ ਕਰੀਬ ਇੱਕ ਸਾਲ ਤੋਂ ਇਹ ਵਿਵਾਦ ਚੱਲ ਰਿਹਾ ਸੀ ਕਿ ਕੋਟਕਪੁਰਾ ਗੋਲੀ ਕਾਂਡ ਸਬੰਧੀ ਕੇਸ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਹੋਵੇਗੀ ਜਾਂ ਫਰੀਦਕੋਟ ਦੀ ਅਦਾਲਤ ਵਿੱਚ। ਜੱਜ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਨੂੰ ਚੰਡੀਗੜ੍ਹ ਬਦਲਣ ਬਾਰੇ ਉਨ੍ਹਾਂ ਨੂੰ ਕੋਈ ਹੁਕਮ ਨਹੀਂ ਮਿਲਿਆ, ਇਸ ਲਈ ਮੁਲਜਮਾਂ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇ। 24 ਫਰਵਰੀ ਨੂੰ ਅਦਾਲਤ ਮੁਲਜ਼ਮਾਂ ਖਿਲਾਫ ਦੋਸ਼ ਆਇਦ ਕਰਨ ਦੇ ਮੁੱਦੇ ’ਤੇ ਬਹਿਸ ਹੋਣੀ ਸੀ ਪਰ ਹੁਣ ਇਸ ਮਾਮਲੇ ਦੀ ਸੁਣਵਾਈ 10 ਮਾਰਚ ਨੂੰ ਹੋਵੇਗੀ । ਕੋਟਕਪੁਰਾ ਗੋਲੀ ਕਾਂਡ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਅਤੇ ਅੱਧੀ ਦਰਜਨ ਪੁਲੀਸ ਅਧਿਕਾਰੀਆਂ ਨੇ ਵੀਡੀਓ ਕਾਨਫਰੰਸ ਰਾਹੀਂ ਅੱਜ ਪੇਸ਼ੀ ਭੁਗਤੀ।