← ਪਿਛੇ ਪਰਤੋ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਅੱਜ 22 ਫਰਵਰੀ ਨੂੰ ਸੰਘਰਸ਼ੀਲ ਕਿਸਾਨਾਂ ਨਾਲ ਕਰਨਗੇ ਗੱਲਬਾਤ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 22 ਫਰਵਰੀ, 2025: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਸ਼ਾਮ ਇਥੇ ਸੈਕਟਰ 26 ਵਿਚ ਖਨੌਰੀ ਤੇ ਸ਼ੰਭੂ ਬਾਰਡਰ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਉਹਨਾਂ ਦੀਆਂ ਮੰਗਾਂ ਨੂੰ ਲੈ ਕੇ ਗੱਲਬਾਤ ਕਰਨਗੇ। ਕਿਸਾਨਾਂ ਵੱਲੋਂ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਸਮੇਤ 12 ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਵਿਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੀ ਮੰਗ ਵੀ ਸ਼ਾਮਲ ਹੈ।ਇਸ ਤੋਂ ਪਹਿਲਾਂ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ 14 ਫਰਵਰੀ ਨੂੰ ਇਕ ਸਾਲ ਬਾਅਦ ਗੱਲਬਾਤ ਮੁੜ ਸ਼ੁਰੂ ਹੋਈ ਸੀ ਪਰ ਉਸ ਦਿਨ ਗੱਲ ਬੇਨਤੀਜਾ ਰਹੀ ਸੀ। ਕਿਸਾਨੀ ਮੰਗਾਂ ਨੂੰ ਲੈ ਕੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ।
Total Responses : 506