ਰੇਖਾ ਗੁਪਤਾ ਨੂੰ ਦਿੱਲੀ ਦਾ ਮੁੱਖ ਮੰਤਰੀ ਬਣਾਉਣਾ ਸ਼ਲਾਘਾਯੋਗ ਫ਼ੈਸਲਾ -ਸੁਦੇਸ਼ ਕੁਮਾਰੀ ਮੰਗੋਤਰਾ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ 22 ਫ਼ਰਵਰੀ 2025 :- "ਦਿੱਲੀ ਦੇ ਵਿਧਾਨ ਸਭਾ ਹਲਕਾ ਸ਼ਾਲੀਮਾਰ ਬਾਗ ਤੋਂ ਪਹਿਲੀ ਵਾਰ ਵਿਧਾਇਕ ਬਣੇ ਰੇਖਾ ਗੁਪਤਾ ਨੂੰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਦਿੱਲੀ ਦਾ ਮੁੱਖ ਮੰਤਰੀ ਬਣਾਉਣ ਦਾ ਸ਼ਲਾਘਾਯੋਗ ਫ਼ੈਸਲਾ ਲਿਆ ਗਿਆ ਹੈ"। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਿਪਬਲਿਕਨ ਪਾਰਟੀ ਆੱਫ਼ ਇੰਡੀਆ(ਅੰਬੇਡਕਰ) ਦੀ ਪੰਜਾਬ ਤੇ ਚੰਡੀਗੜ੍ਹ ਦੀ ਇੰਚਾਰਜ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨੇ ਪ੍ਰੈੱਸ ਦੇ ਨਾਂਅ ਜਾਰੀ ਇੱਕ ਬਿਆਨ 'ਚ ਕੀਤਾ।
R.P.I.(ਅੰਬੇਡਕਰ) ਦੀ ਸੀਨੀਅਰ ਆਗੂ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨੇ ਕਿਹਾ ਕਿ ਭਾਜਪਾ ਦੀ ਲੀਡਰਸ਼ਿਪ ਨੇ ਇੱਕ ਮਹਿਲਾ ਨੂੰ ਜਿਸ ਤਰ੍ਹਾਂ ਮੁੱਖ ਮੰਤਰੀ ਬਣਾਇਆ ਹੈ, ਉਸ ਨਾਲ ਜਿੱਥੇ ਔਰਤ ਵਰਗ ਦਾ ਮਾਣ-ਸਨਮਾਨ ਹੋਰ ਵਧਿਆ ਹੈ,ਉੱਥੇ ਇੱਕ ਔਰਤ ਰੇਖਾ ਗੁਪਤਾ ਨੂੰ ਦਿੱਲੀ ਸੂਬੇ ਦੀ ਮੁੱਖ ਮੰਤਰੀ ਬਣਾਏ ਜਾਣ ਸਦਕਾ ਔਰਤ ਵਰਗ ਦਾ ਮਨੋਬਲ ਹੋਰ ਤਕੜਾ ਹੋਵੇਗਾ।
ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨੇ ਰੇਖਾ ਗੁਪਤਾ ਨੂੰ ਦਿੱਲੀ ਦੀ ਮੁੱਖ ਮੰਤਰੀ ਬਣਨ 'ਤੇ ਆਪਣੇ ਵੱਲੋਂ ਤਹਿ-ਦਿਲੋਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਸਮੁੱਚੀ ਕੈਬਨਿਟ ਦੇ ਭਵਿੱਖ 'ਚ ਸੁਨਹਿਰੇ ਕਾਰਜ ਲਈ ਸ਼ੁਭ-ਕਾਮਨਾਵਾਂ ਭੇਜੀਆਂ ਹਨ।
ਇਸ ਦੋਰਾਨ R.P.I.(ਅੰਬੇਡਕਰ) ਦੀ ਸਿਰਕੱਢ ਆਗੂ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨੇ ਕਿਹਾ ਕਿ ਮੈਂ "ਸਿਸ਼ਟਾਚਾਰ ਦੇ ਤੌਰ 'ਤੇ ਰੇਖਾ ਗੁਪਤਾ ਨੂੰ ਦਿੱਲੀ ਸੂਬੇ ਦੀ ਮੁੱਖ ਮੰਤਰੀ ਬਣਾਏ ਜਾਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ.ਨੱਢਾ ਤੇ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ"।