ਚੰਡੀਗੜ੍ਹ 'ਚ ਕੇਂਦਰ ਅਤੇ ਕਿਸਾਨਾਂ ਵਿੱਚ ਮੀਟਿੰਗ ਹੋਈ ਸ਼ੁਰੂ
ਰਵੀ ਜੱਖੂ
ਚੰਡੀਗੜ੍ਹਃ- 22 ਫਰਵਰੀ 2025 - ਚੰਡੀਗੜ੍ਹ 'ਚ ਕੇਂਦਰ ਅਤੇ ਕਿਸਾਨਾਂ ਵਿੱਚ ਮੀਟਿੰਗ ਸ਼ੁਰੂ ਹੋ ਗਈ ਹੈ। ਕੇਂਦਰ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਲਈ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਪਹੁੰਚੇ ਹਨ।
ਪੰਜਾਬ ਸਰਕਾਰ ਵੱਲੋਂ ਹਰਪਾਲ ਸਿੰਘ ਚੀਮਾ ਤੋਂ ਇਲਾਵਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਲਾਲ ਚੰਦ ਕਟਰੂਚਕ ਵੀ ਪਹੁੰਚੇ ਹਨ। ਜਿਕਰਯੋਗ ਹੈ ਕਿ ਇਹ ਮੀਟਿੰਗ ਮਹਾਤਮਾ ਗਾਂਧੀ ਇੰਸਟੀਚਿਊਟ, ਸੈਕਟਰ 26 ਵਿੱਚ ਹੋ ਰਹੀ ਹੈ