← ਪਿਛੇ ਪਰਤੋ
ਨਵੇਂ ਐਸ.ਐਸ.ਪੀ. ਅੰਕਰ ਗੁਪਤਾ ਨੇ ਸੰਭਾਲਿਆ ਅਹੁਦਾ
ਦੀਪਕ ਜੈਨ
ਜਗਰਾਓਂ, 22 ਫਰਵਰੀ 2025 - ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਵੱਖ-ਵੱਖ ਜਿਿਲਆਂ ‘ਚ ਪੁਲਿਸ ਦੇ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ। ਜਿਸ ਦੇ ਤਹਿਤ ਜਗਰਾਓਂ ਵਿਖੇ ਨਵਨੀਤ ਸਿੰਘ ਬੈਂਸ ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਦੀ ਜਗ੍ਹਾਂ ‘ਤੇ ਅੰਕਰ ਗੁਪਤਾ ਨੇ ਨਵੇਂ ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਹਨਾ ਦੱਸਿਆ ਕਿ ਜਗਰਾਓਂ ਇਲਾਕੇ ਵਿਚ ਹੋ ਰਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਈ ਜਾਵੇਗੀ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰ ਦਿੱਤਾ ਜਾਵੇਗਾ ਅਤੇ ਹਰੇਕ ਵਿਅਕਤੀ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ। ਐਸ.ਐਸ.ਪੀ. ਅੰਕਰ ਗੁਪਤਾ ਨੇ ਦੱਸਿਆ ਕਿ ਇਲਾਕੇ ਵਿਚ ਵੱਧ ਰਹੇ ਨਸ਼ੇ ਅਤੇ ਵਾਰਦਾਤਾਂ ਕਰਨ ਵਾਲੇ ਅਨਸਰਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਇਸ ਮੌਕੇ ਰੀਡਰ ਉਪਕਾਰ ਸਿੰਘ ਵੀ ਮੌਜੂਦ ਸਨ।
Total Responses : 510