BJP ਵੱਲੋਂ ਰੇਖਾ ਗੁਪਤਾ ਨੂੰ ਦਿੱਲੀ ਦਾ ਮੁੱਖ ਮੰਤਰੀ ਬਣਾਉਣਾ ਸ਼ਲਾਘਾਯੋਗ ਫ਼ੈਸਲਾ:- ਲਖਵਿੰਦਰ ਸਿੰਘ ਸਪਰਾ
-ਸਰਕਾਰ ਬਣਾਉਣ ਲਈ ਦਿੱਲੀ ਦੇ ਲੋਕਾਂ ਨੇ ਭਾਜਪਾ ਨੂੰ ਵੱਡਾ ਸਮਰਥਨ ਦਿੱਤਾ
-12 ਸਾਲਾਂ 'ਚ ਦਿੱਲੀ ਵਾਸੀਆਂ ਦੇ ਪੱਲੇ ਸਿਰਫ਼ ਨਿਰਾਸ਼ਾ ਹੀ ਪਈ
-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਭਾਜਪਾ ਇਕੱਲੇ ਤੌਰ 'ਤੇ ਸਰਕਾਰ ਬਣਾਉਣ ਦੇ ਸਮਰੱਥ ਹੈ
-ਸੂਬੇ ਅੰਦਰ ਭਾਜਪਾ ਦੀ ਸਿਆਸੀ ਸਥਿਤੀ ਦਿਨੋ-ਦਿਨ ਮਜ਼ਬੂਤ ਹੋ ਰਹੀ ਐ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ 24 ਫ਼ਰਵਰੀ 2025 :- "ਦਿੱਲੀ ਸੂਬੇ 'ਚ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਨੇ ਆਪਣੀ ਸਰਕਾਰ ਬਣਾਈ ਹੈ।ਦਿੱਲੀ ਦੇ ਲੋਕਾਂ ਨੇ ਭਾਜਪਾ ਨੂੰ ਵੱਡਾ ਸਮਰਥਨ ਦਿੱਤਾ ਹੈ, ਕਿਉਂਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬੇਹੱਦ ਨਿਰਾਸ਼ ਹੋ ਚੁੱਕੇ ਸਨ। 'ਆਪ' ਨੇ ਪਿਛਲੇ 12 ਸਾਲਾਂ 'ਚ ਦਿੱਲੀ ਅੰਦਰ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਹੈ। 'ਆਪ' ਸਰਕਾਰ ਨੇ ਪੰਜਾਬੀ ਟੀਚਰਾਂ ਦੀ ਭਰਤੀ ਰੋਕੀ, ਪੰਜਾਬੀ ਸਟੈਨੋਆਂ ਨੂੰ ਹਟਾਇਆ ਅਤੇ ਦਿੱਲੀ ਦੇ ਸਕੂਲਾਂ 'ਚ ਪੰਜਾਬੀ ਵਿਸ਼ੇ ਨੂੰ ਵਿਕਲਪ(ਆਪਸ਼ਨਲ)ਬਣਾ ਦਿੱਤਾ, ਜਦਕਿ ਇਹ ਪਹਿਲਾਂ ਜ਼ਰੂਰੀ(ਕੰਪਲਸਰੀ) ਵਿਸ਼ਾ ਸੀ। ਅਰਵਿੰਦ ਕੇਜਰੀਵਾਲ ਦਿੱਲੀ 'ਚ ਜੋ ਕੁਝ ਕਰਦੇ ਰਹੇ ਹਨ, ਉਹੀ ਕੁਝ ਪੰਜਾਬ 'ਚ ਵੀ ਕਰਨਾ ਚਾਹੁੰਦੇ ਹਨ, ਪਰ ਪੰਜਾਬ ਦੇ ਬਹਾਦਰ ਸਿੱਖ ਇਸ ਦੀ ਇਜਾਜ਼ਤ ਨਹੀਂ ਦੇਣਗੇ"।ਇਹ ਗੱਲ ਭਾਜਪਾ ਦੇ ਸੀਨੀਅਰ ਆਗੂ ਸ੍ਰ.ਲਖਵਿੰਦਰ ਸਿੰਘ ਸਪਰਾ(ਰਾਏਕੋਟ)ਨੇ ਇਸ ਪ੍ਰਤੀਨਿਧੀ ਨਾਲ ਇੱਕ ਨਿੱਜੀ ਮੁਲਾਕਾਤ ਦੌਰਾਨ ਆਖੀ।
BJP ਆਗੂ ਸ੍ਰ.ਲਖਵਿੰਦਰ ਸਿੰਘ ਸਪਰਾ ਨੇ ਕਿਹਾ ਕਿ ਦਿੱਲੀ ਦੇ ਵਿਧਾਨ ਸਭਾ ਹਲਕਾ ਸ਼ਾਲੀਮਾਰ ਬਾਗ ਤੋਂ ਪਹਿਲੀ ਵਾਰ ਵਿਧਾਇਕ ਬਣੇ ਰੇਖਾ ਗੁਪਤਾ ਨੂੰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਦਿੱਲੀ ਦਾ ਮੁੱਖ ਮੰਤਰੀ ਬਣਾਉਣ ਦਾ ਸ਼ਲਾਘਾਯੋਗ ਫ਼ੈਸਲਾ ਲਿਆ ਗਿਆ ਹੈ।
ਸ੍ਰ.ਸਪਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਸੁਰੱਖਿਆ ਦੇਣ ਤੋਂ ਇਲਾਵਾ ਹੋਰ ਕੋਈ ਵੀ ਕੰਮ ਨਹੀਂ ਕੀਤਾ।ਬੀਬੀ ਲਖਵਿੰਦਰ ਸਿੰਘ ਸਪਰਾ ਨੇ 'ਆਪ' ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੰਤਰੀਆਂ ਨੂੰ ਵਿਭਾਗ ਵੰਡਣ ਦਾ ਵੀ ਪਤਾ ਨਹੀਂ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜੋ ਵਿਭਾਗ ਮੌਜੂਦ ਹੀ ਨਹੀਂ ਸਨ, ਉਹ ਵੀ ਮੰਤਰੀਆਂ ਨੂੰ ਦਿੱਤੇ ਗਏ।
BJP ਆਗੂ ਸਪਰਾ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਕਿਹਾ ਕਿ ਭਾਜਪਾ ਇਕੱਲੇ ਤੌਰ 'ਤੇ ਚੋਣਾਂ ਲੜ੍ਹ ਕੇ ਪੰਜਾਬ ਸੂਬੇ 'ਚ ਸਰਕਾਰ ਬਣਾਉਣ ਦੇ ਸਮਰੱਥ ਹੈ ਕਿਉਂ ਕਿ ਭਾਜਪਾ ਪੰਜਾਬ 'ਚ ਆਪਣੀ ਸਿਆਸੀ ਸਥਿਤੀ ਦਿਨ-ਬ-ਦਿਨ ਮਜ਼ਬੂਤ ਕਰ ਰਹੀ ਜੋ ਨਿਰੰਤਰ ਜਾਰੀ ਹੈ।
ਲਖਵਿੰਦਰ ਸਿੰਘ ਸਪਰਾ ਨੇ ਕਿਹਾ ਭਾਜਪਾ ਦੀ ਲੀਡਰਸ਼ਿਪ ਨੇ ਇੱਕ ਮਹਿਲਾ ਨੂੰ ਜਿਸ ਤਰ੍ਹਾਂ ਮੁੱਖ ਮੰਤਰੀ ਬਣਾਇਆ ਹੈ ਉਸ ਤੋਂ ਸਾਬਤ ਹੈ ਭਾਜਪਾ ਦੇ ਹਰੇਕ ਵਰਕਰ ਦੀ ਕਦਰ ਸਿਰਫ ਭਾਜਪਾ ਹੀ ਕਰਦੀ ਹੈ। ਉਨ੍ਹਾਂ ਨੇ ਕਿਹਾ ਭਾਜਪਾ 'ਚ ਮਿਹਨਤੀ ਲੋਕਾਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ। ਸ੍ਰ. ਸਪਰਾ ਨੇ ਰੇਖਾ ਗੁਪਤਾ ਨੂੰ ਦਿੱਲੀ ਸੂਬੇ ਦੀ ਮੁੱਖ ਮੰਤਰੀ ਬਣਾਏ ਜਾਣ 'ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅੰਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ.ਪੀ.ਨੱਢਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।