25 ਮਾਰਚ ਨੂੰ ਕਿਸਾਨਾਂ ਦਾ ਜੱਥਾ ਦਿੱਲੀ ਨੂੰ ਹੋਵੇਗਾ ਰਵਾਨਾ - ਸਰਵਨ ਸਿੰਘ ਪੰਧੇਰ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ : ਪਿਛਲੇ ਦਿਨੀ ਕਿਸਾਨਾਂ ਦੀ ਕੇਂਦਰ ਦੇ ਮੰਤਰੀਆਂ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਤੋਂ ਬਾਅਦ ਅੱਜ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵੱਲੋਂ ਅੰਮ੍ਰਿਤਸਰ ਦੇ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ।
ਉਹਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਜੱਥਾ ਪਹਿਲਾਂ 20 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਣਾ ਸੀ ਲੇਕਿਨ ਹੁਣ ਇਹ ਜੱਥਾ 25 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਵੇਗਾ । ਇਸ ਦੇ ਨਾਲ ਹੀ ਉਹਨਾਂ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਸਾਨਾਂ ਵੱਲੋਂ 12 ਮੰਗਾਂ ਦਾ ਮੰਗ ਪੱਤਰ ਭੇਜਿਆ ਗਿਆ ਹੈ।