← ਪਿਛੇ ਪਰਤੋ
ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ : ਕੇਂਦਰ ਸਰਕਾਰ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ । ਹੀ ਉਹਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿੰਨੀ ਵਾਰ ਵੀ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚਦੇ ਹਨ ਉਹਨਾਂ ਨੂੰ ਇੱਕ ਅਲੱਗ ਹੀ ਅਨੁਭਵ ਮਿਲਦਾ ਹੈ। ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੀ ਇਸ ਜਗ੍ਹਾ ਤੇ ਸਾਫ ਸਫਾਈ ਧਿਆਨ ਰੱਖਿਆ ਜਾਂਦਾ ਹੈ ਉਹ ਕਿਸੇ ਵੀ ਹੋਰ ਧਾਰਮਿਕ ਸਥਾਨ ਤੇ ਦੇਖਣ ਨੂੰ ਨਹੀਂ ਮਿਲਦੀ ਅਤੇ ਉਹਨਾਂ ਵੱਲੋਂ ਉਸ ਦੀ ਸ਼ਲਾਘਾ ਵੀ ਕੀਤੀ ਗਈ। ਉਹਨਾਂ ਨੇ ਕਿਹਾ ਕਿ ਤੁਸੀਂ ਵਡਭਾਗੇ ਹੋ ਕਿ ਤੁਸੀਂ ਇਸ ਧਰਤੀ ਦੇ ਉੱਤੇ ਮੌਜੂਦ ਹੋ ਅੰਮ੍ਰਿਤਸਰ ਦੇ ਵਸਨੀਕ ਹੋ ।
Total Responses : 646