ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀਆਂ ਚੋਣਾਂ ਵਿਕਾਸ, ਗੈਂਗਸਟਰਵਾਦ ਅਤੇ ਅਮਨ ਕਾਨੂੰਨ ਦੇ ਮੁੱਦੇ ਤੇ ਲੜੀਆਂ ਜਾਣਗੀਆਂ -- ਸੁਖਜਿੰਦਰ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ : ਅੱਜ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸ ਪਾਰਟੀ ਵੱਲੋਂ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਉਮੀਦਵਾਰਾਂ ਨੂੰ ਥਾਪੜਾ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾ ਜਿਥੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਚਹੁੰਮੁਖੀ ਵਿਕਾਸ ਨੂੰ ਰੱਖ ਕਿ ਲੜੀਆਂ ਜਾਣਗੀਆਂ ਉਥੇ ਦਿਨੋਂ ਦਿਨ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਵੱਧ ਰਹੇ ਗੈਂਗਸਟਰ ਵਾਦ ਵੀ ਕਾਂਗਰਸ ਪਾਰਟੀ ਦੇ ਮੁੱਖ ਮੁੱਦੇ ਹੋਣਗੇ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਇਤਿਹਾਸਕ ਕਸਬਾ ਡੇਰਾ ਬਾਬਾ ਦਾ ਜੋ ਅਥਾਹ ਵਿਕਾਸ ਕਰਵਾਇਆ ਗਿਆ ਹੈ ਉਸ ਨੂੰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਣਗੋਲਿਆਂ ਕੀਤਾ ਗਿਆ ਹੈ ਗੈਂਗਸਟਰਾਂ ਦੀਆਂ ਧਮਕੀਆਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੋਕ ਡਰ ਦੇ ਸਾਏ ਹੇਠ ਆਪਣਾ ਜੀਵਨ ਬਤੀਤ ਕਰ ਰਹੇ ਹਨ ਕਾਂਗਰਸ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਇਹ ਸਭ ਮੁੱਦੇ ਲੋਕਾਂ ਦੀ ਕਚਿਹਰੀ ਵਿੱਚ ਲੈ ਕਿ ਜਾਵੇਗੀ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਕਾਂਗਰਸ ਪਾਰਟੀ ਨੂੰ ਵੱਡੇ ਪੱਧਰ ਤੇ ਜਿਤਾਉਣ ਲਈ ਡੇਰਾ ਬਾਬਾ ਨਾਨਕ ਦੇ ਵੋਟਰਾਂ ਨੂੰ ਅਪੀਲ ਕਰੇਗੀ ਇਸ ਮੌਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਸੀਨੀਅਰ ਕਾਂਗਰਸੀ ਆਗੂ ਮਹਿੰਗਾ ਰਾਮ ਗਰੀਬ, ਪੰਚਾਇਤ ਸੰਮਤੀ ਡੇਰਾ ਬਾਬਾ ਨਾਨਕ ਦੇ ਸਾਬਕਾ ਚੇਅਰਮੈਨ ਸਰਦਾਰ ਨਰਿੰਦਰ ਸਿੰਘ ਬਾਜਵਾ ਅਤੇ ਮੁਨੀਸ਼ ਮਹਾਜ਼ਨ ਮਨੀ ਸਮੇਤ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਰਹੇ ਉਮੀਦਵਾਰ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ