Big Breaking: ਭਗਵੰਤ ਮਾਨ ਨੇ 20 ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਲਈ ਚੇਅਰਮੈਨ/ ਚੇਅਰਪਰਸਨ ਅਤੇ ਟਰੱਸਟੀ ਕੀਤੇ ਨਿਯੁਕਤ
ਰਵੀ ਜੱਖੂ
ਚੰਡੀਗੜ੍ਹ , 25 ਫਰਵਰੀ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ 20 ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਲਈ ਨਵੇਂ ਚੇਅਰਮੈਨ/ ਚੇਅਰਪਰਸਨ ਅਤੇ ਟਰੱਸਟੀ ਨਿਯੁਕਤ ਕਰ ਦਿੱਤੇ ਹਨ।
ਇਸ ਮੌਕੇ ‘ਤੇ ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਸੰਭਾਲ ਰਹੇ ਵਿਅਕਤੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀ ਨਿਯੁਕਤੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਉਨ੍ਹਾਂ ਦੇ ਯੋਗਦਾਨ ਮੁਤਾਬਕ ਮਾਣ-ਸਤਿਕਾਰ ਦਿੱਤਾ ਜਾਵੇਗਾ, ਤਾਂ ਜੋ ਸੂਬੇ ਦੀ ਵਿਕਾਸ ਪ੍ਰਕਿਰਿਆ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ।