BREAKING: ਪੰਜਾਬ ਵਿਧਾਨ ਸਭਾ ‘ਚ ਕੇਂਦਰ ਦੀ ਖੇਤੀ ਨੀਤੀ ਦੇ ਵਿਰੋਧ ਵਿੱਚ ਮਤਾ ਪੇਸ਼
ਹਰਸ਼ਬਾਬ ਸਿੱਧੂ
ਚੰਡੀਗੜ੍ਹ, 25 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਸਰਕਾਰ ਦੀ ਖੇਤੀਬਾੜੀ ਮਾਰਕੀਟਿੰਗ ‘ਤੇ ਰਾਸ਼ਟਰੀ ਨੀਤੀ ਢਾਂਚੇ ਦੇ ਖਰੜੇ ਦਾ ਵਿਰੋਧ ਕਰਨ ਲਈ ਮਤਾ ਪੇਸ਼ ਕੀਤਾ ਗਿਆ।
ਪੰਜਾਬ ਸਰਕਾਰ ਨੇ ਇਸ ਮਤੇ ਦੀ ਵਿਆਖਿਆ ਕਰਦਿਆਂ ਦਲੀਲ ਦਿੱਤੀ ਕਿ ਇਹ ਨਵਾਂ ਨੀਤੀ ਢਾਂਚਾ 2021 ਵਿੱਚ ਕਿਸਾਨ ਅੰਦੋਲਨ ਦੇ ਦਬਾਅ ਕਾਰਨ ਰੱਦ ਕੀਤੇ ਗਏ ਵਿਵਾਦਪੂਰਨ ਖੇਤੀ ਕਾਨੂੰਨਾਂ ਵਰਗਾ ਹੀ ਹੈ।
ਕਾਂਗਰਸ ਪਹਿਲਾਂ ਹੀ ਇਸ ਮਤੇ ਦੇ ਸਮਰਥਨ ਦਾ ਐਲਾਨ ਕਰ ਚੁੱਕੀ ਹੈ।