ਸੱਜਣ ਸਿੰਘ ਚੀਮਾ ਬਣੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 25 ਫਰਵਰੀ 2025
ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਜਿੱਥੇ ਵੱਡੇ ਪੱਧਰ ਤੇ ਪ੍ਰਸ਼ਾਸਨਿਕ ਫੇਰ ਬਦਲ ਕੀਤਾ ਜਾ ਰਿਹਾ ਹੈ ਉੱਥੇ ਸਰਕਾਰ ਵਲੋਂ ਪੂਰੇ ਪੰਜਾਬ ਦੇ ਜ਼ਿਲ੍ਹਾ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨ ਵੀ ਬਦਲ ਦਿੱਤੇ ਗਏ ਹਨ । ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਜ਼ਿਲ੍ਹਾ ਕਪੂਰਥਲਾ ਵਿਖੇ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੱਜਣ ਸਿੰਘ ਚੀਮਾ ਗੁਰਪਾਲ ਸਿੰਘ ਇੰਡੀਅਨ ਦੀ ਥਾ ਲੈਣਗੇ।