← ਪਿਛੇ ਪਰਤੋ
ਡਿਪਟੀ ਕਮਿਸ਼ਨਰ ਵੱਲੋਂ ਭੂਮੀ ਰੱਖਿਆ ਵਿਭਾਗ ਦੇ ਕੰਮਾਂ ਦੀ ਸਮੀਖਿਆ ਸਬੰਧੀ ਬੈਠਕ ਫਾਜ਼ਿਲਕਾ 25 ਫਰਵਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਭੂਮੀ ਰੱਖਿਆ ਵਿਭਾਗ ਦੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਸਬੰਧੀ ਸਬੰਧਤ ਧਿਰਾਂ ਨਾਲ ਬੈਠਕ ਕੀਤੀ। ਇਸ ਮੌਕੇ ਉਹਨਾਂ ਨੇ ਇਸ ਵਿਸ਼ੇ ਸਬੰਧੀ ਲੋਕਾਂ ਦੀਆਂ ਮੁਸ਼ਕਿਲਾਂ ਦੀ ਸੁਣੀਆਂ । ਡਿਪਟੀ ਕਮਿਸ਼ਨਰ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਜਮੀਨ ਦੋਜ ਪਾਈਪਾਂ ਸਬੰਧੀ ਪ੍ਰੋਜੈਕਟਾਂ ਨੂੰ ਸਾਰੀਆਂ ਧਿਰਾਂ ਨੂੰ ਨਾਲ ਲੈਂਦਿਆਂ ਸਮਾਂ ਵੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਵਿੱਚ ਕੋਈ ਅੜਿਕਾ ਨਹੀਂ ਆਉਣ ਦੇਣਾ ਚਾਹੀਦਾ ਅਤੇ ਸਾਰੀਆਂ ਧਿਰਾਂ ਨੂੰ ਇਸ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਹਨਾਂ ਨੇ ਇਸ ਮੌਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨਾਂ ਨੂੰ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿੱਤਾ । ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਹ ਵੀ ਆਖਿਆ ਕਿ ਜਮੀਨ ਦੋਜ ਪਾਈਪਾਂ ਦੀ ਵਰਤੋਂ ਨਾਲ ਪਾਣੀ ਦੀ ਸੁਚੱਜੀ ਵਰਤੋ ਹੁੰਦੀ ਹੈ ਅਤੇ ਇਹ ਪਾਈਪਾਂ ਪਾਉਣ ਨਾਲ ਕੋਈ ਨੁਕਸਾਨ ਵੀ ਨਹੀਂ ਹੁੰਦਾ। ਬੈਠਕ ਵਿੱਚ ਮੰਡਲ ਭੂਮੀ ਰੱਖਿਆ ਅਫਸਰ ਗੁਰਿੰਦਰ ਸਿੰਘ, ਤਹਿਸੀਲਦਾਰ ਅਬੋਹਰ ਸੁਖਬੀਰ ਕੌਰ, ਖੇਤੀਬਾੜੀ ਵਿਭਾਗ ਤੋਂ ਡਾ ਮਮਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Total Responses : 652