ਡੇਅਰੀ ਵਿਕਾਸ ਬੋਰਡ ਵੱਲੋਂ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 25 ਫਰਵਰੀ - ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ ਡੀ 6 ਸਕੀਮ ਅਧੀਨ ਮਿਤੀ 25/02/2025 ਨੂੰ ਪਿੰਡ ਥਰੀਏਵਾਲ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਜ਼ਿਲ੍ਹਾ ਵਿਖੇ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਨ੍ਹਾਂ ਦੇ ਇਲਾਜ ਅਤੇ ਚਾਰੇ ਸਬੰਧੀ ਮਾਹਿਰਾਂ ਵੱਲੋਂ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ਡੇਅਰੀ ਵਿਕਾਸ ਵਿਭਾਗ ਵੱਲੋਂ ਪਸ਼ੂ ਪਾਲਕਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਸਬਸਿਡੀਆਂ ਅਤੇ ਬੀਮਾ ਸਕੀਮਾਂ ਸਬੰਧੀ ਵਿਸਥਾਰ ਵਿਚ ਜਾਣੂ ਕਰਵਾਇਆ ਗਿਆ। ਇਸ ਕੱਪ ਵਿਚ ਪਿੰਡ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ, ਦੁੱਧ ਉਤਪਾਦਕਾਂ ਨੇ ਸ਼ਾਮਲ ਹੋ ਕੇ ਲਾਭ ਲਿਆ। ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਬਰਜਿੰਦਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਮਿਸ ਅੰਨੂ, ਅਸ਼ੋਕ ਸਿੰਘ ਬਸਰਾ ਅਸਿਸਟੈਂਟ ਡਾਇਰੈਕਟਰ ਵੈਟਰਨਰੀ ,ਬਲਕਾਰ ਸਿੰਘ ਮਿਲਕਫੈੱਡ, ਸਰਪੰਚ ਕੁਲਵਿੰਦਰ ਕੌਰ, ਗੁਰਭੇਜ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਅਗਾਂਹਵਧੂ ਕਿਸਾਨ ਦੁੱਧ ਉਤਪਾਦਨ ਵੀ ਹਾਜ਼ਰ ਸਨ।