ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਸੰਜੀਵ ਅਰੋੜਾ ਦਾ ਵੱਡਾ ਬਿਆਨ
ਲੁਧਿਆਣਾ, 26 ਫਰਵਰੀ 2025: ਆਮ ਆਦਮੀ ਪਾਰਟੀ (ਆਪ) ਦੁਆਰਾ ਲੁਧਿਆਣਾ ਪੱਛਮੀ ਵਿਧਾਨਸਭਾ ਸੀਟ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ, ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਟਵੀਟਰ 'ਤੇ ਪੋਸਟ ਕਰਦਿਆਂ ਅਰੋੜਾ ਨੇ ਕਿਹਾ, "ਲੁਧਿਆਣਾ ਪੱਛਮੀ ਉਪ-ਚੋਣ ਲੜਨ ਲਈ ਮੇਰੇ ਵਿੱਚ ਵਿਸ਼ਵਾਸ ਪ੍ਰਗਟ ਕਰਨ ਲਈ ਆਪ ਪਾਰਟੀ ਦੀ ਲੀਡਰਸ਼ਿਪ ਦਾ ਨਿਮਰਤਾਪੂਰਵਕ ਧੰਨਵਾਦੀ ਹਾਂ। ਮੈਂ ਆਪਣੇ ਜੱਦੀ ਸ਼ਹਿਰ ਨਾਲ ਡੂੰਘਾ ਜੁੜਿਆ ਵਿਅਕਤੀ ਹੋਣ ਦੇ ਨਾਤੇ, ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਨਾਲ ਸੇਵਾ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗਾ।"